ਫ਼ਰੀਦਕੋਟ, 6 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਤੋਂ ਬੂਟਾ ਸਿੰਘ ਬਰਾੜ ਐਗਰੀਕਲਚਰ ਸਬ-ਇੰਸਪੈਕਟਰ ਆਪਣੀ ਲੰਬੀ ਸੇਵਾ ਪੂਰੀ ਕਰਨ ਉਪਰੰਤ ਸੇਵਾ ਮੁਕਤ ਹੋ ਗਏ ਹਨ | ਇਸ ਮੌਕੇ ਖੇਤਰੀ ਖੋਜ ਕੇਂਦਰ ਵਿਖੇ ਵਿਦਾਇਗੀ ਪਾਰਟੀ ਤੇ ਸਨਮਾਨ ਸਮਾਗਮ ਰੱਖਿਆ ਗਿਆ | ਇਸ ਮੌਕੇ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਦੇ ਡਾਇਰੈਕਟਰ ਡਾ. ਕੁਲਦੀਪ ਸਿੰਘ ਨੇ ਬੂਟਾ ਸਿੰਘ ਬਰਾੜ ਦੀ ਇਮਾਨਦਾਰੀ, ਲਗਨ ਤੇ ਸਮਰਪਿਤ ਭਾਵਨਾ ਨਾਲ ਵਿਭਾਗ 'ਚ ਨਿਭਾਈਆਂ ਗਈਆਂ ਸੇਵਾਵਾਂ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਡਿਊਟੀ ਦੌਰਾਨ ਵਿਭਾਗ ਦੀ ਤਰੱਕੀ ਵਿਚ ਮਹੱਤਵਪੂਰਨ ਯੋਗਦਾਨ ਪਾਇਆ | ਅੰਤ ਵਿਚ ਸਮੂਹ ਸਟਾਫ਼ ਵਲੋਂ ਬੂਟਾ ਸਿੰਘ ਬਰਾੜ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਖੁਸ਼ਹਾਲ ਜੀਵਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਡਾ. ਜਗਦੇਵ ਸਿੰਘ ਬਰਾੜ, ਡਾ. ਅਮਨਦੀਪ ਸਿੰਘ ਬਰਾੜ, ਡਾ. ਕਰਮਜੀਤ ਸਿੰਘ ਸੇਖੋਂ, ਡਾ. ਜਗਦੀਸ ਗਰੋਵਰ, ਡਾ. ਕੁਲਵੀਰ ਸਿੰਘ, ਡਾ. ਪ੍ਰਦੀਪ ਗੋਇਲ, ਡਾ. ਅਮਰਦੀਪ ਕੌਰ, ਡਾ. ਭਾਵਿਆ ਸ੍ਰੀ ਆਦਿ ਹਾਜ਼ਰ ਸਨ |