ਸ੍ਰੀ ਮੁਕਤਸਰ ਸਾਹਿਬ, 8 ਮਾਰਚ (ਰਣਜੀਤ ਸਿੰਘ ਢਿੱਲੋਂ)-ਪੁਰਾਣੀ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਤੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ | ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੇ ਏ.ਐਸ.ਆਈ. ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਇਸ ਦੀ ਉਮਰ ਕਰੀਬ 30 ਸਾਲ ਲੱਗਦੀ ਹੈ, ਰੰਗ ਸਾਂਵਲਾ, ਪੈਂਟ ਸ਼ਰਟ ਤੋਂ ਇਲਾਵਾ ਹਰੇ ਰੰਗ ਦੀ ਜਾਕਟ ਪਾਈ ਹੋਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਕਰਕੇ ਇਸ ਦੀ ਲਾਸ਼ ਨੂੰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦੀ ਮੌਰਚਰੀ ਵਿਚ 72 ਘੰਟਿਆਂ ਲਈ ਰੱਖਿਆ ਗਿਆ ਹੈ, ਤਾਂ ਜੋ ਇਸ ਦੇ ਵਾਰਸ ਮਿਲ ਸਕਣ | ਜੇਕਰ ਉਕਤ ਸਮੇਂ ਵਿਚ ਕੋਈ ਵਾਰਸ ਨਾ ਮਿਲਿਆ ਤਾਂ ਇਹ ਅਣਪਛਾਤੇ ਨੌਜਵਾਨ ਦੀ ਲਾਸ਼ ਦਾ ਅੰਤਿਮ ਸਸਕਾਰ ਕਰ ਦਿੱਤਾ ਜਾਵੇਗਾ |