ਸ੍ਰੀ ਮੁਕਤਸਰ ਸਾਹਿਬ, 8 ਮਾਰਚ (ਰਣਜੀਤ ਸਿੰਘ ਢਿੱਲੋਂ)-ਅੰਤਰ-ਰਾਸ਼ਟਰੀ ਅÏਰਤ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮਾਂ ਦੀ ਲੜੀ ਤਹਿਤ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ 'ਚ ਦੂਜੇ ਦਿਨ ਵਿਦਿਆਰਥੀਆਂ ਲਈ ਕੁਇਜ਼ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਵਿਦਿਆਰਥੀਆਂ 'ਚ ਮਹਿਲਾ ਸਸ਼ਕਤੀਕਰਨ ਬਾਰੇ ਜਾਗਰੂਕਤਾ ਪੈਦਾ ਕਰਨ ਤੇ ਉਨ੍ਹਾਂ ਦੀ ਰਚਨਾਤਮਕ ਯੋਗਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਰਵਾਏ ਗਏ | ਸਮਾਗਮ ਦੇ ਸਰਪ੍ਰਸਤ ਪਿ੍ੰਸੀਪਲ ਪ੍ਰੋ. ਮੰਜੂ ਕਪੂਰ ਰਹੇ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਅੰਤਰ-ਰਾਸ਼ਟਰੀ ਅÏਰਤ ਦਿਵਸ ਦੀ ਮਹੱਤਤਾ ਬਾਰੇ ਕਿਹਾ ਕਿ ਸਮਾਜ 'ਚ ਅÏਰਤਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਤੇ ਸਾਨੂੰ ਸਭ ਨੂੰ ਉਨ੍ਹਾਂ ਦੇ ਅਧਿਕਾਰਾਂ ਤੇ ਸਨਮਾਨ ਲਈ ਜਾਗਰੂਕ ਰਹਿਣਾ ਚਾਹੀਦਾ ਹੈ | ਇਸ ਮੌਕੇ ਵਾਇਸ ਪਿ੍ੰਸੀਪਲ ਡਾ. ਹਰਦਵਿੰਦਰ ਸਿੰਘ ਬਰਾੜ ਨੇ ਵੀ ਵਿਦਿਆਰਥੀਆਂ ਨੂੰ ਸਮਾਜ 'ਚ ਲਿੰਗ ਸਮਾਨਤਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ | ਇਨ੍ਹਾਂ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੇ ਵਿਚਾਰਾਂ ਨੂੰ ਰਚਨਾਤਮਕ ਢੰਗ ਨਾਲ ਪੇਸ਼ ਕੀਤਾ | ਕੁਇਜ਼ ਤੇ ਪੋਸਟਰ ਮੇਕਿੰਗ ਮੁਕਾਬਲਿਆਂ ਲਈ ਜੱਜਾਂ ਦੀ ਭੂਮਿਕਾ ਪ੍ਰੋ. ਗੀਸ਼ੂ, ਪ੍ਰੋ. ਖੁਸ਼ਦੀਪ ਕੌਰ ਅਤੇ ਪ੍ਰੋ. ਸ਼ਿੰਦਰਪਾਲ ਕੌਰ ਨੇ ਨਿਭਾਈ ਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਸਰਾਹਨਾ ਕੀਤੀ | ਸਮਾਗਮ 'ਚ ਪ੍ਰੋ. ਆਸ਼ਾ, ਪ੍ਰੋ. ਜਗਮੀਤ ਸਿੰਘ, ਪ੍ਰੋ. ਵੀਰਪਾਲ ਕੌਰ, ਪ੍ਰੋ. ਕੰਵਰਜੀਤ ਸਿੰਘ, ਪ੍ਰੋ. ਨਿਧੀ (ਮੁਖੀ ਕੈਮਿਸਟਰੀ ਵਿਭਾਗ), ਡਾ. ਬ੍ਰਹਮਵੈਦ ਸ਼ਰਮਾ (ਮੁਖੀ ਹਿੰਦੀ ਵਿਭਾਗ) ਵੀ ਮੌਜੂਦ ਸਨ | ਇਹ ਸਮਾਗਮ ਅੰਗਰੇਜ਼ੀ ਵਿਭਾਗ, ਪੰਜਾਬੀ ਵਿਭਾਗ ਤੇ ਐਨ.ਐਸ.ਐਸ ਯੂਨਿਟ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਅੰਤ 'ਚ ਆਯੋਜਕਾਂ ਵਲੋਂ ਜੱਜ ਸਾਹਿਬਾਨਾਂ ਅਤੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ |