14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਹੈਰੋਇਨ ਸਮੇਤ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਫ਼ਰੀਦਕੋਟ, 3 ਅਪ੍ਰੈਲ (ਸਰਬਜੀਤ ਸਿੰਘ)-ਪੁਲਿਸ ਵਲੋਂ ਪਿੰਡ ਚਹਿਲ ਤੋਂ 50 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਾਕਮ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਚਹਿਲ ਤੋਂ ਟਹਿਣਾ ਵੱਲ ਨੂੰ ਜਾ ਰਹੇ ਸਨ ਤਾਂ ਚਹਿਲ ਪੁਲ ਨਜ਼ਦੀਕ ਖੜ੍ਹੀ ਇਕ ਸਵਿਫਟ ਕਾਰ ਵਿਚ ਸਵਾਰ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਜਨਤਕ ਸਥਾਨ 'ਤੇ ਨਸ਼ਾ ਕਰਦੇ 2 ਕਾਬੂ ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਬਾਰਿਸ਼ ਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
Ad Position 24