14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਫ਼ਰੀਦਕੋਟ, 3 ਅਪ੍ਰੈਲ (ਸਰਬਜੀਤ ਸਿੰਘ)-ਥਾਣਾ ਸਿਟੀ, ਫ਼ਰੀਦਕੋਟ ਪੁਲਿਸ ਵਲੋਂ ਨਵੀਂ ਦਾਣਾ ਮੰਡੀ, ਫ਼ਰੀਦਕੋਟ ਤੋਂ ਗੁਪਤ ਸੂਚਨਾ ਦੇ ਆਧਾਰ 'ਤੇ ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਾਦਿਕ ਚੌਂਕ, ਫ਼ਰੀਦਕੋਟ ਵਿਖੇ ਮੌਜੂਦ ਸਨ ਤਾਂ ਮੁਖ਼ਬਰ ਵਲੋਂ ਸੂਚਨਾ ਦਿੱਤੀ ਗਈ ਕਿ ਗੌਰਵ ਪੁੱਤਰ ਧਰਮਪਾਲ ਵਾਸੀ ਜ਼ਿਲ੍ਹਾ ਫ਼ਿਰੋਜ਼ਪੁਰ ਜੋ ਕਿ ਨਸ਼ੇ ਵਾਲੇ ਕੈਪਸੂਲ ਵੇਚਣ ਲਈ ਦਾਣਾ ਮੰਡੀ, ਫ਼ਰੀਦਕੋਟ ਵਿਚ ਫਿਰ ਰਿਹਾ ਹੈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਨੂੰ ਮੌਕੇ ਤੋਂ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ 'ਤੇ 500 ਪਾਬੰਦੀਸ਼ੁਦਾ ਨਸ਼ੇ ਦੇ ਕੈਪਸੂਲ ਬਰਾਮਦ ਕੀਤੇ ਗਏ ਹਨ | ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਮਨਪ੍ਰੀਤ, ਰਾਣਾ ਸੋਢੀ ਤੇ ਹੋਰ ਆਗੂਆਂ ਵਲੋਂ ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਜਨਤਕ ਸਥਾਨ 'ਤੇ ਨਸ਼ਾ ਕਰਦੇ 2 ਕਾਬੂ
Ad Position 24