ਸਾਦਿਕ, 3 ਅਪ੍ਰੈਲ (ਆਰ. ਐਸ. ਧੁੰਨਾ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਧੂੜਕੋਟ ਤੇ ਜਰਨਲ ਸਕੱਤਰ ਸੁਖਦੇਵ ਸਿੰਘ ਬੱਬੀ ਬਰਾੜ ਦੀ ਅਗਵਾਈ 'ਚ ਪਿੰਡ ਗੁੱਜਰ ਵਿਖੇ ਹੋਈ | ਮੀਟਿੰਗ 'ਚ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ ਤੇ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਜਸਵੀਰ ਸਿੰਘ ਧੂੜਕੋਟ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਕਿਸਾਨੀ ਮਸਲਿਆਂ 'ਤੇ ਵਿਚਾਰ ਚਰਚਾ ਕਰਨ ਉਪਰੰਤ ਬਲਾਕ ਕਮੇਟੀ ਸਾਦਿਕ ਦੀ 11 ਮੈਂਬਰੀਂ ਕਾਰਜਕਾਰੀ ਇਕਾਈ ਦੀ ਚੋਣ ਕੀਤੀ ਗਈ | ਸੂਬਾਈ ਆਗੂ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਕਿਸਾਨੀ ਸੰਘਰਸ਼ ਨਾਲ ਜੁੜੇ ਰਹਿਣ ਵਾਲੇ ਮਹਿਤਾਬ ਸਿੰਘ ਗੁੱਜਰ ਨੂੰ ਸਰਬਸੰਮਤੀ ਨਾਲ ਬਲਾਕ ਸਾਦਿਕ ਦਾ ਪ੍ਰਧਾਨ ਚੁਣਿਆਂ ਗਿਆ, ਤੋਂ ਇਲਾਵਾ ਦਿਲਬਾਗ ਸਿੰਘ ਸ਼ਿਮਰੇਵਾਲਾ, ਜਸਵਿੰਦਰ ਸਿੰਘ ਗੁੱਜਰ, ਕਾਰਜ ਸਿੰਘ, ਗੁਰਲਾਲ ਸਿੰਘ, ਮੁਖ਼ਤਿਆਰ ਸਿੰਘ, ਸਵਰਨ ਸਿੰਘ, ਸਾਰਜ ਸਿੰਘ, ਪ੍ਰੀਤਮ ਸਿੰਘ, ਚਰਨਜੀਤ ਸਿੰਘ, ਜਰਨੈਲ ਸਿੰਘ, ਮੰਦਰ ਸਿੰਘ, ਸੁਖਦੇਵ ਸਿੰਘ, ਪ੍ਰਭਜੋਤ ਸਿੰਘ, ਗੁਰਦਿਆਲ ਸਿੰਘ ਕਿੱਲੀ, ਦਰਸ਼ਨ ਸਿੰਘ, ਨਿਰਵੈਰ ਸਿੰਘ ਕਿੱਲੀ, ਕਸ਼ਮੀਰ ਸਿੰਘ ਕਿੱਲੀ ਆਦਿ ਨੂੰ ਯੂਨੀਅਨ 'ਚ ਸ਼ਾਮਿਲ ਕੀਤਾ ਗਿਆ ਹੈ | ਸੀਨੀਅਰ ਆਗੂਆਂ ਵਲੋਂ ਸ਼ਾਮਿਲ ਹੋਏ ਕਿਸਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਗਲੇ ਦਿਨਾਂ 'ਚ ਕਮੇਟੀ ਦਾ ਹੋਰ ਵਿਸਥਾਰ ਕੀਤਾ ਜਾਵੇਗਾ ਤੇ ਇਲਾਕੇ 'ਚ ਹੋਰ ਪਿੰਡਾਂ ਦੇ ਕਿਸਾਨਾਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ | ਇਸ ਮੌਕੇ ਨਵੇਂ ਚੁਣੇ ਅਹੁਦੇਦਾਰਾਂ ਵਲੋਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦੁਵਾਇਆ ਗਿਆ |