ਮੰਡੀ ਲੱਖੇਵਾਲੀ, 3 ਅਪ੍ਰੈਲ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਮੰਡੀ ਲੱਖੇਵਾਲੀ ਵਿਖੇ ਸੈਸ਼ਨ 2025-26 ਦੇ ਚੰਗੇ ਨਤੀਜਿਆਂ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਤੇ ਨਵੇਂ ਸੈਸ਼ਨ 2026-27 ਦੀ ਸ਼ੁਰੂਆਤ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ | ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਵਲੋਂ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਮੱਥਾ ਟੇਕ ਕੇ ਅਸ਼ੀਰਵਾਦ ਲਿਆ ਗਿਆ | ਭੋਗ ਉਪਰੰਤ ਰਾਗੀ ਸਿੰਘਾਂ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ ਗਿਆ | ਇਸ ਦੇ ਨਾਲ ਹੀ ਆਉਣ ਵਾਲੇ ਸਾਲਾਂ ਵਿਚ ਸਕੂਲ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ | ਅਰਦਾਸ ਉਪਰੰਤ ਚੇਅਰਮੈਨ ਹਰਚਰਨ ਸਿੰਘ ਬਰਾੜ ਵਲੋਂ ਪਾਠੀ ਸਿੰਘ ਅਤੇ ਰਾਗੀ ਸਿੰਘਾਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ | ਇਸ ਉਪਰੰਤ ਸਮੂਹ ਸੰਗਤ ਲਈ ਗੁਰੂ ਕਾ ਲੰਗਰ ਵਰਤਾਇਆ ਗਿਆ | ਇਸ ਦੌਰਾਨ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਪੂਰੀ ਸ਼ਰਧਾ ਨਾਲ ਸੇਵਾ ਕੀਤੀ ਗਈ | ਇਸ ਮੌਕੇ ਸਕੂਲ ਵਿਚ ਇਨਾਮ ਵੰਡ ਸਮਾਰੋਹ ਦੀ ਸ਼ੁਰੂਆਤ ਚੇਅਰਮੈਨ ਹਰਚਰਨ ਸਿੰਘ ਬਰਾੜ ਅਤੇ ਪਿ੍ੰਸੀਪਲ ਸੰਜੂ ਬੱਬਰ ਵਲੋਂ ਕੀਤੀ ਗਈ | ਇਸ ਮੌਕੇ ਸਕੂਲ ਦੇ ਸਾਲਾਨਾ ਨਤੀਜਿਆਂ ਅਤੇ ਵੱਖ ਵੱਖ ਗਤੀਵਿਧੀਆਂ 'ਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਇਨਾਮ ਵੰਡੇ ਗਏ | ਵਿਦਿਆਰਥੀਆਂ ਤੋਂ ਇਲਾਵਾ ਸਮੁੱਚੇ ਸਟਾਫ਼ ਨੂੰ ਵੀ ਉਨ੍ਹਾਂ ਦੀ ਮਿਹਨਤ ਲਈ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਸੰਜੂ ਬੱਬਰ ਨੇ ਕਿਹਾ ਕਿ ਸਕੂਲ ਦਾ ਨਤੀਜਾ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਿਹਾ ਹੈ | ਚੇਅਰਮੈਨ ਹਰਚਰਨ ਸਿੰਘ ਬਰਾੜ ਨੇ ਕਿਹਾ ਕਿ ਪਿ੍ੰਸੀਪਲ ਦੀ ਯੋਗ ਅਗਵਾਈ ਅਤੇ ਪੂਰੇ ਸਟਾਫ਼ ਦੀ ਮਿਹਨਤ ਸਦਕਾ ਸਕੂਲ ਦੇ ਬੱਚੇ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਵੀ ਨਾਮਣਾ ਖੱਟ ਰਹੇ ਹਨ | ਇਸ ਮੌਕੇ ਪਿੰਡ ਲੱਖੇਵਾਲੀ ਤੋਂ ਡਾ. ਮੰਦਰ ਸਿੰਘ ਵਲੋਂ ਸਕੂਲ ਦੇ ਮਾਣਮੱਤੇ ਇਤਿਹਾਸ ਤੇ ਇਲਾਕੇ ਨੂੰ ਸਕੂਲ ਦੀ ਦੇਣ ਬਾਰੇ ਸਭ ਨੂੰ ਜਾਣੂ ਕਰਵਾਇਆ ਗਿਆ | ਇਸ ਮੌਕੇ ਚੇਅਰਮੈਨ ਅਤੇ ਪਿ੍ੰਸੀਪਲ ਨੇ ਨਵੇਂ ਸੈਸ਼ਨ ਦੀ ਸ਼ੁਰੂਆਤ 'ਤੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਭੇਂਟ ਕੀਤੀਆਂ | ਇਨਾਮ ਵੰਡ ਸਮਾਰੋਹ ਦੌਰਾਨ ਸਟੇਜ ਦਾ ਸੰਚਾਲਨ ਅਭਿਸ਼ੇਕ ਕਲਿਆਣ ਤੇ ਮੈਡਮ ਪਿ੍ਯੰਕਾ ਨੇ ਕੀਤਾ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |