ਬਠਿੰਡਾ, 3 ਅਪ੍ਰੈਲ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਇਕ ਅÏਰਤ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਨਾਂ ਪਾਸੋਂ 7 ਗ੍ਰਾਮ ਹੈਰੋਇਨ, 50 ਨਸ਼ੀਲੇ ਕੈਪਸੂਲ ਅਤੇ 25000 ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਪਹਿਲੇ ਮਾਮਲੇ ਦੀ ਜਾਂਚ ਅਧਿਕਾਰੀ ਨਵ ਜੁਗਦੀਪ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਕੈਨਾਲ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਸਕੂਟਰੀ ਨੰਬਰ ਪੀ ਬੀ 03 ਬੀ ਜੇ 9661 'ਤੇ ਸਵਾਰ ਇਕ ਅÏਰਤ ਸਣੇ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ | ਤਲਾਸ਼ੀ ਦੌਰਾਨ ਉਕਤ ਪਾਸੋਂ 7 ਗ੍ਰਾਮ ਹੈਰੋਇਨ ਅਤੇ 25000 ਨਗਦ ਬਰਾਮਦ ਕਰ ਲਿਆ ਗਿਆ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਵਿਜੇ ਕੁਮਾਰ ਵਾਸੀ ਪਰਸਰਾਮ ਨਗਰ ਬਠਿੰਡਾ, ਸੋਨੀਆ ਗਰਗ, ਧੋਬੀਆਣਾ ਬਸਤੀ, ਬਠਿੰਡਾ ਵਜੋਂ ਹੋਈ ਹੈ, ਜਿਨਾਂ 'ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ | ਦੂਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਇਕਬਾਲ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਥਰਮਲ ਪੁਲਿਸ ਵਲੋਂ ਸਿਵੀਆ ਰੋਡ ਤੋਂ ਨਿਰਮਲ ਸਿੰਘ ਵਾਸੀ ਸਿਵੀਆਂ ਨੂੰ 50 ਨਸ਼ੀਲੇ ਕੈਪਸੂਲਾਂ ਸਮੇਤ ਗਿ੍ਫ਼ਤਾਰ ਕਰ ਲਿਆ | ਗਿ੍ਫ਼ਤਾਰ ਕੀਤੇ ਗਏ ਵਿਅਕਤੀ 'ਤੇ ਥਾਣਾ ਥਰਮਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ |