ਜੈਤੋ, 3 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀ: ਸੈਕੰ:) ਗੰਗਸਰ ਜੈਤੋ ਦਾ ਸੈਸ਼ਨ 2025-26 ਦਾ ਨਰਸਰੀ ਤੋਂ ਗਿਆਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਨਵੇਂ ਸੈਸ਼ਨ 2026-27 ਦੀ ਆਰੰਭਤਾ ਸ੍ਰੀ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਅਨੰਦ ਸਾਹਿਬ ਕਰਨ ਉਪਰੰਤ ਪਿ੍ੰਸੀਪਲ ਰਾਜਵਿੰਦਰ ਕੌਰ ਵਲੋਂ ਅਰਦਾਸ ਕੀਤੀ ਗਈ | ਵਿਦਿਆਰਥੀਆਂ ਨਾਲ ਵਿਸ਼ੇਸ਼ ਤÏਰ 'ਤੇ ਵਿਚਾਰ ਸਾਂਝੇ ਕਰਨ ਲਈ ਜਸਵਿੰਦਰ ਸਿੰਘ ਇੰਗਲੈਂਡ ਮੁਖੀ ਐਜੂਕੇਟ ਪੰਜਾਬ ਪ੍ਰਾਜੈਕਟ ਪੁਹੰਚੇ | ਉਨ੍ਹਾਂ ਵਲੋਂ ਵਿਦਿਆਰਥੀਆਂ ਨਾਲ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ ਗਏ ਤੇ ਉਨ੍ਹਾਂ ਦੱਸਿਆ ਕਿ ਉਹ ਅੱਜ ਇਸ ਮੁਕਾਮ 'ਤੇ ਸਿਰਫ ਗੁਰਬਾਣੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਅਟੁੱਟ ਵਿਸ਼ਵਾਸ ਕਰਨ ਕਰਕੇ ਅਤੇ ਗੁਰਬਾਣੀ ਨੂੰ ਮੰਨਣ ਕਰਕੇ ਪਹੁੰਚੇ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਆਪਣੇ ਬੱਚਿਆਂ ਨੂੰ ਗੁਰਬਾਣੀ, ਗੁਰਮਤਿ ਸੰਗੀਤ, ਗਤਕਾ, ਸੱਭਿਆਚਾਰ ਨਾਲ ਜੋੜਨ ਲਈ ਇਸ ਸਕੂਲ ਵਿਚ ਪੜ੍ਹਨ ਲਈ ਭੇਜੋ |