09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਗਿੱਦੜਬਾਹਾ, 10 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਗੁਰਇਕਬਾਲ ਸਿੰਘ ਸਾਥੀ ਕਰਮਚਾਰੀਆਂ ਨਾਲ ਦੌਰਾਨੇ ਗਸ਼ਤ ਤੇ ਚੈਕਿੰਗ ਸੰਬੰਧੀ ਜਦੋਂ ਹੁਸਨਰ ਰੋਡ ਤੋਂ ਕਪਾਹ ਮੰਡੀ ਦੀ ਤਰਫ਼ ਗਏ, ਤਾਂ ਕਪਾਹ ਮੰਡੀ ਦੇ ਦੂਜੇ ਗੇਟ ਦੇ ਨਜ਼ਦੀਕ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਅਤੇ ਉਕਤ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਹੱਥ ਵਿਚ ਫ਼ੜਿ੍ਹਆਂ ਲਿਫ਼ਾਫ਼ਾ ਜ਼ਮੀਨ 'ਤੇ ਸੁੱਟ ਕੇ ਮੌਕੇ ਤੋਂ ਖਿਸਕਣ ਲੱਗਾ | ਪੁਲਿਸ ਵਲੋਂ ਉਕਤ ਵਿਅਕਤੀ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਜਦੋਂ ਉਸ ਦੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਗਈ, ਤਾਂ ਉਸ ਵਿਚੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਵਲੋਂ ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਧਰਮਿੰਦਰ ਉਰਫ਼ ਰਿੰਕੂ ਪੁੱਤਰ ਅਸ਼ੋਕ ਕੁਮਾਰ ਵਾਸੀ ਬੈਂਟਾਬਾਦ ਗਿੱਦੜਬਾਹਾ ਵਜੋਂ ਹੋਈ ਹੈ | ਪੁਲਿਸ ਨੇ ਐੱਨ.ਡੀ.ਪੀ.ਐੱਸ. ਐਕਟ ਅਧੀਨ ਧਰਮਿੰਦਰ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਮੰਤਰੀ ਪੰਜਾਬ ਨੇ ਲਿਖਿਆ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਅਗਲੀ ਖ਼ਬਰ ਟੈੱਟ ਦੇ ਮੁੱਦੇ ਤੋਂ ਪ੍ਰਭਾਵਿਤ ਅਧਿਆਪਕ ਆਪਣੇ ਭਵਿੱਖ ਨੂੰ ਲੈ ਕੇ ਹੋਏ ਚਿੰਤਤ
Ad Position 24