09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮਥੁਰਾ ਦੇ ਵਰਿੰਦਾਵਨ ਵਿਖੇ ਵਾਪਰੇ ਹਾਦਸੇ 'ਤੇ ਸੁਖਬੀਰ ਸਿੰਘ ਬਾਦਲ ਵਲੋਂ ਦੁੱਖ ਪ੍ਰਗਟ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਸ੍ਰੀ ਮੁਕਤਸਰ ਸਾਹਿਬ 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)-ਮਥੁਰਾ ਦੇ ਵਿ੍ੰਦਾਵਨ ਵਿੱਚ ਵਾਪਰੇ ਹਾਦਸੇ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਇੱਕ ਦਿਲ ਦਹਿਲਾ ਦੇਣ ਵਾਲੀ ਤ੍ਰਾਸਦੀ ਹੈ | ਜਦੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੇ ਇੱਕ ਸਟੀਮਰ ਦੇ ਯਮੁਨਾ ਨਦੀ 'ਚ ਪਲਟਨ ਕਰਕੇ ਹਾਦਸਾ ਵਾਪਰਿਆ | ਉਨ੍ਹਾਂ ਕਿਹਾ ਕਿ ਪਤਾ ਲੱਗਿਆ ਹੈ ਕਿ ਇਸ ਵਿੱਚ ਸਵਾਰ ਯਾਤਰੀਆਂ ਵਿੱਚ ਪੰਜਾਬ ਦੇ ਕਈ ਸ਼ਰਧਾਲੂ ਵੀ ਸ਼ਾਮਿਲ ਸਨ | ਕਈ ਸ਼ਰਧਾਲੂਆਂ ਦੀ ਮੌਤ 'ਤੇ ਕਈਆਂ ਦੇ ਲਾਪਤਾ ਹੋਣ ਦੀਆਂ ਖਬਰਾਂ ਬਹੁਤ ਦੁਖਦਾਈ ਹਨ | ਸੁਖਬੀਰ ਨੇ ਕਿਹਾ ਕਿ ਦੁਖੀ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਸੰਵੇਦਨਾ ਹੈ ਤੇ ਮੈਂ ਉਨ੍ਹਾਂ ਸਾਰੇ ਲੋਕਾਂ ਦੇ ਸੁਰੱਖਿਅਤ ਬਚਾਅ ਲਈ ਅਰਦਾਸ ਕਰਦਾ ਹਾਂ, ਜੋ ਅਜੇ ਵੀ ਲਾਪਤਾ ਹਨ |
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਨੂੰ ਮਾਰਚ ਮਹੀਨੇ ਦੀਆਂ ਤਨਖ਼ਾਹਾਂ ਨਸੀਬ ਨਹੀਂ ਹੋਈਆਂ-ਡੀ.ਟੀ.ਐੱਫ਼. ਅਗਲੀ ਖ਼ਬਰ ਕੇਂਦਰੀ ਟੀਮ ਨੂੰ ਪੰਜਾਬ ਭੇਜਣ ਦੀ ਮੰਗ, 1.30 ਲੱਖ ਏਕੜ ਤੋਂ ਵੱਧ ਫ਼ਸਲੀ ਨੁਕਸਾਨ ਦਾ ਜ਼ਿਕਰ
Ad Position 24