ਸਾਦਿਕ, 10 ਅਪ੍ਰੈਲ (ਆਰ. ਐਸ. ਧੁੰਨਾ)-ਸਮੂਹ ਗ੍ਰਾਮ ਪੰਚਾਇਤ ਸਾਦਿਕ ਵਲੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਯੋਗ ਅਗਵਾਈ ਹੇਠ ਬਾਵਰੀਆ ਸਿੱਖਾਂ ਦੇ ਸ਼ਮਸ਼ਾਨਘਾਟ ਵਿਖੇ ਲੋਕਾਂ ਦੇ ਬੈਠਣ ਲਈ ਸਰਪੰਚ ਦੀਸ਼ਾ ਸਿੰਘ ਦੀ ਹਾਜ਼ਰੀ ਵਿਚ 42 ਪੱਥਰ ਦੇ ਬੈਂਚ ਰੱਖੇ ਗਏ | ਸਰਪੰਚ ਦੀਸ਼ਾ ਸਿੰਘ ਨੇ ਕਿਹਾ ਕਿ ਉਹ ਪਿੰਡ ਵਾਸੀਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦੇਣਗੇ ਤੇ ਪਿੰਡ ਦੇ ਵਿਕਾਸ ਲਈ ਹਰ ਵਰਗ ਨੂੰ ਨਾਲ ਲੈ ਕੇ ਚੱਲਣਗੇ | ਇਸ ਮੌਕੇ ਪੰਚ ਸੁਖਮੰਦਰ ਸਿੰਘ ਮੌੜ, ਪੰਚ ਓਮ ਪ੍ਰਕਾਸ਼ ਗੋਰਾ, ਪੰਚ ਸੁਖਵੰਤ ਸਿੰਘ, ਜਸਵਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਜਸਪਾਲ ਸਿੰਘ ਜੱਸੀ, ਜਗਸੀਰ ਸਿੰਘ ਸੀਰਾ, ਗੁਰਦੇਵ ਸਿੰਘ ਸਾਬਕਾ ਮੈਂਬਰ, ਕਿ੍ਸ਼ਨ ਕੁਮਾਰ, ਤਰਸੇਮ ਲਾਲ, ਲਵਪ੍ਰੀਤ ਸਿੰਘ ਵਿੱਕੀ ਆਦਿ ਹਾਜ਼ਰ ਸਨ |