ਗਿੱਦੜਬਾਹਾ, 10 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਰਛਪਾਲ ਸਿੰਘ ਸਾਥੀ ਕਰਮਚਾਰੀਆਂ ਨਾਲ ਦੌਰਾਨੇ ਗਸ਼ਤ ਤੇ ਚੈਕਿੰਗ ਜਦੋਂ ਮੁੱਖ ਬੱਸ ਸਟੈਂਡ ਪਿੰਡ ਸ਼ੇਖ ਪੁੱਜੇ, ਤਾਂ ਇਕ ਵਿਅਕਤੀ ਲਿਫ਼ਾਫ਼ੇ ਵਿਚ ਫਰੋਲਾ-ਫਰਾਲੀ ਕਰਦਾ ਨਜ਼ਰ ਆਇਆ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਜਦੋਂ ਉਸ ਦੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਗਈ, ਤਾਂ ਉਸ 'ਚੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਕੁਲਵਿੰਦਰ ਸਿੰਘ ਉਰਫ਼ ਕਿੰਦੀ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਸ਼ੇਖ ਵਜੋਂ ਹੋਈ ਹੈ | ਪੁਲਿਸ ਨੇ ਉਕਤ ਕੁਲਵਿੰਦਰ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |