07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਹਰਮਹਿੰਦਰ ਪਾਲ)-ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਸ਼ੁਰੂ ਕੀਤੀ ਗਈ ਹੈ | ਜਿਸ ਤਹਿਤ ਡਾ. ਸੁਨੀਲ ਬਾਂਸਲ ਸਿਵਲ ਸਰਜਨ ਦੀ ਅਗਵਾਈ 'ਚ ਸਿਹਤ ਵਿਭਾਗ ਦੀਆਂ ਟੀਮਾਂ ਜਿਨ੍ਹਾਂ 'ਚ ਸਿਹਤ ਵਿਭਾਗ ਦੇ ਕਰਮਚਾਰੀ, ਬ੍ਰੀਡਿੰਗ ਚੈੱਕਰ ਸ਼ਾਮਿਲ ਸਨ, ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਤੋਂ ਰਵਾਨਾ ਕੀਤਾ ਗਿਆ | ਇਸ ਸੰਬੰਧ 'ਚ ਡਾ. ਸੁਨੀਲ ਬਾਂਸਲ ਨੇ ਕਿਹਾ ਕਿ ਅੱਜ ਸਿਹਤ ਵਿਭਾਗ ਦੇ ਕਰਮਚਾਰੀਆਂ ਤੋਂ ਇਲਾਵਾ ਬ੍ਰੀਡਿੰਗ ਚੈਕਰਾਂ ਵਲੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਅਧੀਨ ਬੱਸ ਸਟੈਂਡ, ਵਰਕਸ਼ਾਪ, ਮਿੱਡਵੇ ਕਾਲੋਨੀ, ਨਾਕਾ ਨੰਬਰ 5, 6, 7 ਤੇ ਨਾਲ ਲੱਗਦੇ ਏਰੀਏ ਤੋਂ ਇਲਾਵਾ ਹੋਰ ਵੱਖ-ਵੱਖ ਖੇਤਰਾਂ 'ਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਰੋਜ਼ਾਨਾ ਪੱਧਰ 'ਤੇ ਘਰ-ਘਰ ਤੇ ਜਨਤਕ ਥਾਵਾਂ 'ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪਾਣੀ ਖੜ੍ਹਨ ਵਾਲੇ ਸਰੋਤਾਂ ਵਿਚ ਐਂਟੀ ਲਾਰਵੀਅਲ ਟੈਮੀਫਾਸ ਸਪ੍ਰੇਅ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ, ਤਾਂ ਜੋ ਡੇਂਗੂ ਦੀ ਬਿਮਾਰੀ ਤੋਂ ਬਚਾਅ ਹੋ ਸਕੇ | ਇਸ ਮੌਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਡੇਂਗੂ ਬੁਖ਼ਾਰ ਏਡੀਜ਼ ਅਜੈਪਟੀ ਨਾਂਅ ਦੇ ਮੱਛਰ ਦੇ ਕੱਟਣ ਨਾਲ ਫ਼ੈਲਦਾ ਹੈ | ਇਸ ਮੌਕੇ ਭਗਵਾਨ ਦਾਸ ਜ਼ਿਲ੍ਹਾ ਸਿਹਤ ਇੰਸਪੈਕਟਰ, ਲਾਲ ਚੰਦ ਮਾਸ ਮੀਡੀਆ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਤੇ ਮਲੇਰੀਆ ਦੇ ਕੋਈ ਲੱਛਣ ਆਉਣ, ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ | ਡੇਂਗੂ ਦੇ ਟੈਸਟ ਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ | ਇਸ ਮੌਕੇ ਭਗਵਾਨ ਦਾਸ ਜ਼ਿਲ੍ਹਾ ਸਿਹਤ ਇੰਸਪੈਕਟਰ, ਲਾਲ ਚੰਦ ਮਾਸ ਮੀਡੀਆ, ਸਿਹਤ ਵਰਕਰ ਸ਼ਮਸ਼ੇਰ ਸਿੰਘ, ਮਨਜੀਤ ਸਿੰਘ, ਗੁਰਪਿੰਦਰ ਸਿੰਘ, ਵਕੀਲ ਸਿੰਘ, ਅੰਮਿ੍ਤਪਾਲ ਸਿੰਘ ਅਤੇ ਬ੍ਰੀਡਿੰਗ ਚੈਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜਤਿੰਦਰਪਾਲ ਸਿੰਘ ਢਿੱਲੋਂ ਨੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਡਰੱਗ ਤੇ ਸਮਾਜਿਕ-ਆਰਥਿਕ ਜਨਗਣਨਾ ਲਈ ਤਾਇਨਾਤ ਅਮਲੇ ਨੂੰ ਸਹਿਯੋਗ ਦਿੱਤਾ ਜਾਵੇ-ਏ.ਡੀ.ਸੀ.
Ad Position 24