06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮੱਖਣ ਬਰਾੜ ਦੀ ਘਰ ਵਾਪਸੀ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਨਵੀਂ ਤਾਕਤ ਮਿਲੇਗੀ-ਗੁਰਦੀਪ ਭਿੰਡਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਕਿਸ਼ਨਪੁਰਾ ਕਲਾਂ, 10 ਅਪ੍ਰੈਲ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਧਰਮਕੋਟ 'ਚ ਉਸ ਵੇਲੇ ਖ਼ੁਸ਼ੀ ਦੀ ਲਹਿਰ ਦੌੜ ਗਈ ਜਦੋਂ ਸਾਬਕਾ ਚੇਅਰਮੈਨ ਹੈਲਥ ਕਾਰਪੋਰੇਸ਼ਨ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਸ਼ਾਮਲ ਹੋ ਕੇ ਆਪਣੀ ਘਰ ਵਾਪਸੀ ਕੀਤੀ | ਇਸ ਮੌਕੇ ਪਾਰਟੀ ਵਰਕਰਾਂ ਤੇ ਸਮਰਥਕਾਂ ਵਲੋਂ ਇਸ ਫ਼ੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ | ਅਕਾਲੀ ਆਗੂ ਨੰਬਰਦਾਰ ਬਲਕਾਰ ਸਿੰਘ ਭਿੰਡਰ ਕਲਾਂ ਤੇ ਗੁਰਦੀਪ ਸਿੰਘ ਭਿੰਡਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੱਖਣ ਬਰਾੜ ਵਲੋਂ ਲਿਆ ਗਿਆ ਇਹ ਫ਼ੈਸਲਾ ਪੂਰੀ ਤਰ੍ਹਾਂ ਸ਼ਲਾਘਾਯੋਗ ਹੈ ਤੇ ਇਸ ਨਾਲ ਧਰਮਕੋਟ ਹਲਕੇ 'ਚ ਪਾਰਟੀ ਨੂੰ ਨਵੀਂ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਮੱਖਣ ਬਰਾੜ ਮਰਹੂਮ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਫ਼ਰਜ਼ੰਦ ਹਨ, ਜਿਨ੍ਹਾਂ ਨੇ ਆਪਣੇ ਸਮੇਂ ਦੌਰਾਨ ਹਲਕੇ ਵਿਚ ਕਈ ਅਜਿਹੇ ਵਿਕਾਸ ਕਾਰਜ ਕਰਵਾਏ ਸਨ, ਜਿਨ੍ਹਾਂ ਨੂੰ ਲੋਕ ਅੱਜ ਵੀ ਉਨ੍ਹਾਂ ਨੂੰ ਯਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਧਰਮਕੋਟ ਹਲਕੇ ਦੇ ਲੋਕ ਜਥੇਦਾਰ ਤੋਤਾ ਸਿੰਘ ਦੇ ਪਰਿਵਾਰ ਨਾਲ ਸਿਰਫ਼ ਰਾਜਨੀਤਕ ਹੀ ਨਹੀਂ, ਸਗੋਂ ਪਰਿਵਾਰਕ ਤੌਰ 'ਤੇ ਵੀ ਜੁੜੇ ਹੋਏ ਹਨ | ਮੱਖਣ ਬਰਾੜ ਦੀ ਅਕਾਲੀ ਦਲ 'ਚ ਵਾਪਸੀ ਨਾਲ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਇਆ ਹੈ ਤੇ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੱਡਾ ਲਾਭ ਹੋਵੇਗਾ | ਅਕਾਲੀ ਆਗੂਆਂ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਮੁੜ ਤੋਂ ਧਰਮਕੋਟ ਹਲਕੇ ਵਿਚ ਚੜ੍ਹਦੀ ਕਲਾ ਵਿਚ ਆਵੇਗਾ ਤੇ ਲੋਕ ਪਾਰਟੀ ਨੂੰ ਦੁਬਾਰਾ ਸੱਤਾ ਵਿਚ ਲਿਆਉਣ ਲਈ ਤਿਆਰ ਹਨ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੋਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ ਤੇ ਉਨ੍ਹਾਂ ਦੇ ਆਧਾਰ 'ਤੇ ਹੀ ਪਾਰਟੀ ਨੂੰ ਸਮਰਥਨ ਮਿਲ ਰਿਹਾ ਹੈ | ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ 'ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਦਾ ਮੋਹ ਭੰਗ ਹੋ ਚੁੱਕਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਵਿਚ ਲੋਕਾਂ ਨੂੰ ਆਪਣੇ ਹੱਕਾਂ ਲਈ ਧਰਨੇ ਤੇ ਮੁਜ਼ਾਹਰੇ ਕਰਨੇ ਪੈ ਰਹੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕਹਿਣੀ ਤੇ ਕਰਨੀ 'ਚ ਵੱਡਾ ਅੰਤਰ ਹੈ, ਜਿਸ ਕਾਰਨ ਲੋਕਾਂ ਵਿਚ ਨਾਰਾਜ਼ਗੀ ਵਧ ਰਹੀ ਹੈ | ਅੰਤ ਵਿਚ ਉਨ੍ਹਾਂ ਵਿਸ਼ਵਾਸ ਜਤਾਇਆ ਕਿ ਮੱਖਣ ਬਰਾੜ ਦੀ ਵਾਪਸੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਆਉਣ ਵਾਲੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਦਰਜ ਕਰੇਗਾ |

Ad Position 22
No active advertisement
ਪਿਛਲੀ ਖ਼ਬਰ ਬੀ.ਐਡ. ਕਾਲਜ ਢੁੱਡੀਕੇ 'ਚ ਵਿਸ਼ਵ ਸਿਹਤ ਦਿਵਸ ਮਨਾਇਆ <br/> ਅਗਲੀ ਖ਼ਬਰ ਘਰ ਦੀ ਛੱਤ ਡਿਗਣ ਕਰਕੇ ਮਾਂ ਪੁੱਤਰ ਜ਼ਖ਼ਮੀ, ਸਰਕਾਰ ਤੋਂ ਮਦਦ ਦੀ ਲਗਾਈ ਗੁਹਾਰ
Ad Position 24