14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਨਸ਼ੀਲੇ ਕੈਪਸੂਲਾਂ ਸਮੇਤ 2 ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਗਿੱਦੜਬਾਹਾ, 17 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ 2 ਵਿਅਕਤੀਆਂ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਪ੍ਰਭਜੋਤ ਸਿੰਘ ਸਮੇਤ ਪੁਲਿਸ ਪਾਰਟੀ ਵਜੋਂ ਗਸ਼ਤ ਦੌਰਾਨ ਹੁਸਨਰ ਚੌਂਕ ਗਿੱਦੜਬਾਹਾ ਵਿਖੇ ਮੌਜੂਦ ਸੀ, ਤਾਂ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਗੁਰਮੁੱਖ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਰੁਖਾਲਾ ਅਤੇ ਗੁਰਵੀਰ ਸਿੰਘ ਪੁੱਤਰ ਮਹਿਕਮ ਸਿੰਘ ਵਾਸੀ ਪਿੰਡ ਗਿੱਦੜਬਾਹਾ ਕੈਪਸੂਲ ਵੇਚਣ ਦੇ ਆਦੀ ਹਨ | ਉਕਤ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਗੁਰਮੁੱਖ ਸਿੰਘ ਅਤੇ ਗੁਰਵੀਰ ਸਿੰਘ ਪਾਸੋਂ 150 ਨਸ਼ੀਲੇ ਕੈਪਸੂਲ ਬਰਾਮਦ ਕਰਦੇ ਹੋਏ ਇਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਅੱਗ ਲੱਗਣ ਕਾਰਨ ਕਣਕ ਦਾ 45 ਕਿੱਲੇ ਨਾੜ ਸੜਿਆ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Ad Position 24