ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਦੇ ਏ.ਐੱਸ.ਆਈ. ਹਰਪਿੰਦਰ ਸਿੰਘ ਭਿੰਦਾ ਦੇ ਮਾਤਾ ਜਸਵਿੰਦਰ ਕੌਰ ਪਤਨੀ ਸਵ. ਅਰਬੇਲ ਸਿੰਘ ਸਿੱਧੂ ਪਿੰਡ ਸੰਮੇਵਾਲੀ ਵਾਸੀ ਸ੍ਰੀ ਮੁਕਤਸਰ ਸਾਹਿਬ ਸਦੀਵੀ ਵਿਛੋੜਾ ਦੇ ਗਏ ਹਨ | ਉਨ੍ਹਾਂ ਦੀ ਮੌਤ 'ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ, ਕਰਮਚਾਰੀਆਂ, ਰਾਜਨੀਤਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ |