13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਮੰਜੂ ਕਪੂਰ ਦੀ ਅਗਵਾਈ ਅਤੇ ਵਾਈਸ ਪਿ੍ੰਸੀਪਲ ਪ੍ਰੋ. ਹਰਦਵਿੰਦਰ ਸਿੰਘ ਬਰਾੜ ਦੇ ਵਿਸ਼ੇਸ਼ ਯਤਨਾਂ ਸਦਕਾ ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਦੇਖ-ਰੇਖ ਕਮੇਟੀ ਦੀ ਨਿਗਰਾਨੀ ਹੇਠ ਹੋਏ ਇਸ ਸਮਾਗਮ ਵਿਚ ਭਾਗ ਦੂਜਾ ਤੇ ਤੀਜਾ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਮਨੋਰੰਜਨ ਲਈ ਵੱਖ-ਵੱਖ ਰੌਚਕ ਖੇਡਾਂ ਦਾ ਪ੍ਰਬੰਧ ਵੀ ਕੀਤਾ ਗਿਆ, ਜਿਸ ਦਾ ਸਭ ਨੇ ਭਰਪੂਰ ਅਨੰਦ ਮਾਣਿਆ | ਜੇਤੂਆਂ ਦੀ ਚੋਣ (ਮਿਸ ਤੇ ਮਿਸਟਰ ਫੇਅਰਵੈਲ) ਸਮਾਰੋਹ ਦਾ ਮੁੱਖ ਖਿੱਚ ਦਾ ਕੇਂਦਰ ਰਿਹਾ | ਜੱਜਾਂ ਦੀ ਭੂਮਿਕਾ ਪ੍ਰੋ. ਮਨਜੀਤ ਕੌਰ, ਪ੍ਰੋ. ਮੀਨੂ ਜਿੰਦਲ ਤੇ ਪ੍ਰੋ. ਮਨਜੀਤ ਸਿੰਘ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਮਿਸ ਫੇਅਰਵੈਲ ਗੁਰਸਿਮਰਨ ਕੌਰ ਬੀ.ਐੱਸ.ਸੀ. ਭਾਗ ਤੀਜਾ, ਮਿਸ ਬਿਊਟੀਫੁੱਲ ਏਕਨੂਰ ਕੌਰ ਬੀ.ਐੱਸ.ਸੀ. ਤੀਜਾ, ਮਿਸ ਕਾਨਫੀਡੈਂਟ ਪਿ੍ਆ ਅਤੇ ਲੜਕਿਆਂ ਵਿਚੋਂ ਮਿਸਟਰ ਫੇਅਰਵੈਲ ਨਵਨਦੀਪ ਸਿੰਘ ਬੀ.ਐਸ.ਸੀ. ਤੀਜਾ, ਮਿਸਟਰ ਹੈਂਡਸਮ ਜਸ਼ਨਪ੍ਰੀਤ ਸਿੰਘ ਬੀ.ਐੱਸ.ਸੀ. ਤੀਜਾ ਅਤੇ ਮਿਸਟਰ ਕੋਨਫੀਡੈਂਟ ਭੁਪਿੰਦਰ ਸਿੰਘ ਬੀ.ਐੱਸ.ਸੀ. ਤੀਜਾ ਨੂੰ ਚੁਣਿਆ ਗਿਆ | ਸਮਾਗਮ ਦੇ ਅੰਤ ਵਿਚ ਪਿ੍ੰਸੀਪਲ ਮੰਜੂ ਕਪੂਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇ ਉਜਵਲ ਤੇ ਸੁਖਾਵੇਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਵਿਦਿਆਰਥੀਆਂ ਵਲੋਂ ਸਤਿਕਾਰ ਵਜੋਂ ਪਿ੍ੰਸੀਪਲ ਨੂੰ ਇਕ ਯਾਦਗਾਰੀ ਚਿੰਨ੍ਹ ਵੀ ਭੇਂਟ ਕੀਤਾ ਗਿਆ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ ਅਤੇ ਸਾਰਿਆਂ ਨੇ ਮਿਲ ਕੇ ਵਿਦਿਆਰਥੀਆਂ ਦੀਆਂ ਅਗਲੀਆਂ ਮੰਜ਼ਿਲਾਂ ਲਈ ਦੁਆਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਨਰਿੰਦਰਪਾਲ ਸਿੰਘ ਰੋਮੀ ਮੱਕੜ ਨੂੰ ਸਦਮਾ-ਮਾਤਾ ਦਾ ਦਿਹਾਂਤ ਅਗਲੀ ਖ਼ਬਰ ਏ. ਐੱਸ. ਆਈ. ਹਰਪਿੰਦਰ ਸਿੰਘ ਭਿੰਦਾ ਨੂੰ ਸਦਮਾ-ਮਾਤਾ ਦਾ ਦਿਹਾਂਤ
Ad Position 24