11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸ਼ਰਨਜੀਤ ਸੰਧੂ ਬਲਾਕ ਕਾਂਗਰਸ ਕਮੇਟੀ (ਦਿਹਾਤੀ) ਸ੍ਰੀ ਮੁਕਤਸਰ ਸਾਹਿਬ ਦੇ ਮੁੜ ਬਣੇ ਪ੍ਰਧਾਨ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਐਲਾਨੀ ਗਈ ਸੂਚੀ ਵਿਚ ਸ਼ਰਨਜੀਤ ਸਿੰਘ ਸੰਧੂ ਨੂੰ ਦੁਬਾਰਾ ਬਲਾਕ ਕਾਂਗਰਸ ਕਮੇਟੀ (ਦਿਹਾਤੀ) ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਬਣਾਇਆ ਗਿਆ ਹੈ | ਸ਼ਰਨਜੀਤ ਸਿੰਘ ਸੰਧੂ ਪਿੰਡ ਸਦਰਵਾਲਾ ਦੇ ਤਿੰਨ ਵਾਰ ਸਰਪੰਚ, ਜ਼ਿਲ੍ਹਾ ਕਾਂਗਰਸ ਕਮੇਟੀ ਕਿਸਾਨ-ਮਜ਼ਦੂਰ ਸੈੱਲ ਦੇ ਚੇਅਰਮੈਨ, 2011 ਵਿਚ ਯੂਥ ਕਾਂਗਰਸ ਪਾਰਟੀ ਦੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਪ੍ਰਧਾਨ ਵੀ ਰਹੇ ਹਨ | ਉਨ੍ਹਾਂ ਦੀ ਧਰਮਪਤਨੀ ਗੁਰਵਿੰਦਰ ਕੌਰ ਸੰਧੂ ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਪਰਸਨ ਰਹੇ ਹਨ | ਆਪ ਮਿਹਨਤੀ ਤੇ ਅਣਥੱਕ ਵਰਕਰ ਹਨ, ਜੋ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਲੰਮੇ ਸਮੇਂ ਤੋਂ ਮਿਹਨਤ ਕਰ ਰਹੇ ਹਨ ਅਤੇ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ | ਉਨ੍ਹਾਂ ਦੀ ਕਾਬਲੀਅਤ ਤੇ ਮਿਹਨਤ ਨੂੰ ਵੇਖਦੇ ਹੋਏ ਦੁਬਾਰਾ ਫ਼ਿਰ ਬਲਾਕ ਪ੍ਰਧਾਨ ਨਿਯੁਕਤ ਕੀਤਾ ਹੈ | ਸ. ਸੰਧੂ ਨੇ ਆਪਣੀ ਨਿਯੁਕਤੀ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜ਼ਿਲ੍ਹਾ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਤੇ ਸਮੁੱਚੀ ਕਾਂਗਰਸ ਪਾਰਟੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸਮੂਹ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ | ਕਾਂਗਰਸ ਪਾਰਟੀ ਦੇ ਵੱਖ-ਵੱਖ ਆਗੂਆਂ ਤੇ ਵਰਕਰਾਂ ਨੇ ਸ਼ਰਨਜੀਤ ਸਿੰਘ ਸੰਧੂ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਧਰਮਵੀਰ ਸਿੰਘ ਦੀ ਭਾਰਤੀ ਆਈਸ ਸਕੇਟਿੰਗ ਹਾਕੀ ਟੀਮ ਲਈ ਚੋਣ ਹੋਈ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਅਚਾਨਕ ਅੱਗ ਲੱਗਣ ਨਾਲ ਕਰੀਬ 5 ਕਿੱਲੇ ਕਣਕ ਸੜ ਕੇ ਸੁਆਹ
Ad Position 24