ਦੋਦਾ, 17 ਅਪ੍ਰੈਲ (ਰਵੀਪਾਲ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਗਿੱਦੜਬਾਹਾ ਤੋਂ ਹਲਕਾ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਾਜੀਗਰ ਬਸਤੀ ਦੋਦਾ ਵਿਖੇ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ 7 ਲੱਖ 50 ਹਜ਼ਾਰ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਕੀਤਾ | ਸ. ਢਿੱਲੋਂ ਨੇ ਵੱਡੀ ਗਿਣਤੀ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਜਾ ਰਹੇ ਹਨ | ਅੱਜ ਇਹ ਕਲਾਸ ਰੂਮ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ਤਿਆਰ ਹੋਇਆ ਹੈ, ਜੋ ਬੱਚਿਆਂ ਲਈ ਲਾਹੇਵੰਦ ਸਾਬਿਤ ਹੋਵੇਗਾ | ਇਸ ਮੌਕੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਸਕੂਲ ਸਟਾਫ਼, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਨੋਜ ਕੁਮਾਰ ਬੇਦੀ, ਸੈਂਟਰ ਮੁੱਖ ਅਧਿਆਪਕਾ ਸੰਤੋਸ਼ ਕੁਮਾਰੀ, ਮੁੱਖ ਅਧਿਆਪਕ ਜਸਪਾਲ ਸਿੰਘ ਵਲੋਂ ਵਿਧਾਇਕ ਦਾ ਨਿੱਘਾ ਸਵਾਗਤ ਕਰਦੇ ਹੋਏ ਧੰਨਵਾਦ ਕੀਤਾ ਗਿਆ | ਇਸ ਮੌਕੇ ਡਿੰਪੀ ਢਿੱਲੋਂ ਨੇ ਆਂਗਣਵਾੜੀ ਸੈਂਟਰ ਦਾ ਵੀ ਜਾਇਜ਼ਾ ਲੈਂਦੇ ਹੋਏ ਉਸ ਦੇ ਅਧੂਰੇ ਕੰਮ ਨੂੰ ਪੂਰਾ ਕਰਨ ਲਈ ਵੀ ਭਰੋਸਾ ਦਿੱਤਾ | ਇਸ ਮੌਕੇ ਸਰਪੰਚ ਸਵਰਨ ਕੌਰ, ਚੇਅਰਮੈਨ ਅਮਰੀਕ ਸਿੰਘ ਵਕੀਲ ਬਰਾੜ, ਸੂਬੇਦਾਰ ਭਾਗ ਸਿੰਘ, ਸਾਬਕਾ ਸਰਪੰਚ ਗੁਲਾਬ ਸਿੰਘ ਬਰਾੜ, ਰੇਸ਼ਮ ਸਿੰਘ ਮੈਂਬਰ, ਸਿਕੰਦਰ ਬਰਾੜ, ਬੱਬੂ ਸੱਚਦੇਵਾ, ਜਗਮੀਤ ਸਿੰਘ ਕੋਆਰਡੀਨੇਟਰ, ਜੱਗਾ ਸਿੰਘ ਮੈਂਬਰ, ਇਕਬਾਲ ਸਿੰਘ ਬਰਾੜ, ਸੁਖਦੇਵ ਸਿੰਘ ਸਾਬਕਾ ਸਰਪੰਚ, ਐਡਵੋਕੇਟ ਜਗਤਾਰ ਸਿੰਘ ਧਾਲੀਵਾਲ ਨਿੱਜੀ ਸਹਾਇਕ, ਚਰਨਜੀਤ ਸਿੰਘ ਲੁਹਾਰਾ, ਪੁਲਿਸ ਚੌਂਕੀ ਇੰਚਾਰਜ ਜਸਵਿੰਦਰ ਸਿੰਘ, ਵਿਜੇਪਾਲ ਸਿੰਘ, ਟੇਕ ਸਿੰਘ ਰਿਟਾ. ਜੇ.ਈ., ਗੁਰਦੇਵ ਸਿੰਘ, ਹਰਜਿੰਦਰ ਸਿੰਘ, ਸਮੂਹ ਪੰਚਾਇਤ, ਸਬ ਤਹਿਸੀਲ ਦਾ ਸਟਾਫ਼ ਅਤੇ ਜਸਵਿੰਦਰ ਕੌਰ ਬੱਬੂ ਸਮੇਤ ਆਂਗਣਵਾੜੀ ਵਰਕਰਾਂ ਆਦਿ ਹਾਜ਼ਰ ਸਨ |