09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਐਨ.ਆਰ.ਆਈਜ਼ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ-ਚਰਚਾ ਕੀਤੀ ਗਈ: ਪੰਜਗਰਾਈਾ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਜੈਤੋ, 17 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਜਨਤਾ ਪਾਰਟੀ ਐਸ.ਸੀ ਮੋਰਚਾ ਦੇ ਮੀਤ ਪ੍ਰਧਾਨ ਪੰਜਾਬ ਜਸਪਾਲ ਸਿੰਘ ਪੰਜਗਰਾਈਾ ਨੇ ਦੱਸਿਆ ਕਿ ਕੈਨੇਡਾ ਸਰਕਾਰ ਵਲੋਂ ਭਾਰਤ ਲਈ ਕਰ ਰਹੇ ਨੁਮਾਇੰਦਗੀ ਪੀਟਰ ਸਿੰਘ ਸੰਧੂ ਵਿਧਾਇਕ ਕੈਨੇਡਾ ਐਲਬਰਟਾ ਦੇ ਮੋਗਾ ਦਫ਼ਤਰ ਵਿਖੇ ਮਿਲੇ ਅਤੇ ਵਿਧਾਇਕ ਪੀਟਰ ਸੰਧੂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਐਨ.ਆਰ.ਆਈ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ | ਉਥੇ ਹੀ ਪੰਜਾਬ ਅੰਦਰ ਐਨ.ਆਰ.ਆਈ ਲੋਕਾਂ ਨਾਲ ਸ਼ਰ੍ਹੇਆਮ ਧੱਕਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਛੇਤੀ ਭਾਰਤ ਦੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਐਨ.ਆਰ.ਆਈ ਲੋਕਾਂ ਦੇ ਇਨਸਾਫ਼ ਲਈ ਉਚੇਰੇ ਕਦਮ ਚੱਕੇ ਜਾਣਗੇ | ਜਸਪਾਲ ਸਿੰਘ ਪੰਜਗਰਾਈਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜੈਤੋ ਦੇ ਐਨ.ਆਰ.ਆਈ ਲੋਕਾਂ ਦੀਆਂ ਪਈਆਂ ਜ਼ਮੀਨਾਂ 'ਤੇ ਪੰਜਾਬ ਦੀ ਸਰਕਾਰ ਨਾਲ ਹੱਥ ਮਿਲਾ ਕੇ ਕਬਜ਼ੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਐਨ.ਆਰ.ਆਈ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਛੇਤੀ ਹੀ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰੀ ਅਤੇ ਗ੍ਰਹਿ ਮੰਤਰੀ ਕੋਲ ਲੈ ਕੇ ਜਾਵਾਂਗੇ |
ਹੁਣ ਐਨ.ਆਰ.ਆਈ ਲੋਕਾਂ ਵਿਚ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਲਈ ਆਪਣਾ ਸਾਥ ਦੇਣ ਲਈ ਤਿਆਰ ਬੈਠੇ ਹਨ | ਇਸ ਮੌਕੇ ਮੀਤ ਪ੍ਰਧਾਨ ਕੈਨੇਡਾ ਭਾਰਤੀ ਜਨਤਾ ਪਾਰਟੀ ਮਨਜੀਤ ਸਿੰਘ ਰਾਣਾ ਅਤੇ ਐਨ.ਆਰ.ਆਈ ਸਭਾ ਪੰਜਾਬ ਦੇ ਪ੍ਰਧਾਨ ਮਲਕੀਤ ਸਿੰਘ ਮੋਗਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਾ ਬਲੂਮਿੰਗਡੇਲ ਸਕੁੂਲ 'ਚ ਬੱਚਿਆਂ ਦਾ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਦਸਵੀਂ ਜਮਾਤ ਦੀ ਪ੍ਰੀਖਿਆ 'ਚ ਦਸਮੇਸ਼ ਪਬਲਿਕ ਸਕੂਲ ਦੀਆਂ ਵੱਡੀਆਂ ਪ੍ਰਾਪਤੀਆਂ
Ad Position 24