ਫ਼ਰੀਦਕੋਟ, 17 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਓਲਡ ਸਟੂਡੈਂਟਸ ਐਸੋਸੀਏਸ਼ਨ (ਓ.ਐਸ.ਏ.) ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਲੋਂ ਸਨਮਾਨ ਸਮਾਰੋਹ 18 ਅਪ੍ਰੈਲ 2026 ਦਿਨ ਸ਼ਨੀਵਾਰ ਨੂੰ ਸਵੇਰੇ 10:30 ਵਜੇ ਕਾਲਜ ਦੇ ਓਪਨ ਏਅਰ ਥੀਏਟਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਵਿਚ ਕਾਲਜ ਦੇ ਅਕਾਦਮਿਕ, ਖੇਡਾਂ, ਸੱਭਿਆਚਾਰ ਅਤੇ ਸਮਾਜਿਕ ਖੇਤਰ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਸੇਵਾ ਮੁਕਤ ਪ੍ਰੋਫ਼ੈਸਰ ਸਾਹਿਬਾਨ ਅਤੇ ਸਟਾਫ਼ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਇਸ ਸਬੰਧੀ ਇਕ ਵਿਸ਼ੇਸ਼ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਸਿੰਘ ਮੌੜ ਸਾਬਕਾ ਡੀ.ਆਈ.ਜੀ. ਦੀ ਪ੍ਰਧਾਨਗੀ ਹੇਠ ਹੋਈ | ਸਮਾਗਮ ਸਬੰਧੀ ਸਮੁੱਚੀ ਰੂਪਰੇਖਾ ਕਾਲਜ ਦੇ ਪਿ੍ੰਸੀਪਲ ਡਾ. ਗੁਲਸ਼ਨ ਕੁਮਾਰ ਅਹੂਜਾ ਨਾਲ ਵਿਚਾਰ ਚਰਚਾ ਕਰਕੇ ਤਿਆਰ ਕੀਤੀ ਗਈ | ਐਸੋਸੀਏਸ਼ਨ ਦੇ ਜਨਰਲ ਸਕੱਤਰ ਪ੍ਰੋ. ਐਸ.ਐਸ. ਬਾਜਵਾ ਨੇ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਨੂੰ ਇਸ ਸਨਮਾਨ ਸਮਾਰੋਹ 'ਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ | ਇਸ ਮੀਟਿੰਗ ਵਿਚ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਸਾਬਕਾ ਵਧੀਕ ਸ਼ੈਸਨ ਜੱਜ ਜਤਿੰਦਰਪਾਲ ਸਿੰਘ ਵਹਿਣੀਵਾਲ, ਐਡਵੋਕੇਟ ਸ਼ਾਮ ਲਾਲ ਗਰਗ, ਜਨਿੰਦਰ ਜੈਨ, ਰਵੀ ਸੇਠੀ, ਸੰਦੀਪ ਸਿੰਘ ਗੋਂਦਾਰਾ, ਹਰਜਿੰਦਰ ਸਿੰਘ ਸੰਧੂ, ਪ੍ਰੋ. ਚਰਨਜੀਤ ਸਿੰਘ, ਪ੍ਰੈਸ ਸਕੱਤਰ ਜਸਵੰਤ ਸਿੰਘ ਪੁਰਬਾ, ਪ੍ਰੋ. ਨਰਿੰਦਰਪਾਲ ਸਿੰਘ ਬਰਾੜ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |