08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਬਾਬਾ ਫ਼ਰੀਦ ਮਾਰਕੀਟ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਡੀਲਕਸ ਪਬਲਿਕ ਪਖਾਨੇ ਲੋਕ ਅਰਪਣ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਫ਼ਰੀਦਕੋਟ, 17 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਨਗਰ ਸੁਧਾਰ ਟਰੱਸਟ ਫ਼ਰੀਦਕੋਟ ਵਲੋਂ ਬਾਬਾ ਫ਼ਰੀਦ ਮਾਰਕੀਟ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਡੀਲਕਸ ਪਬਲਿਕ ਪਖਾਨੇ ਸ਼ੁਰੂ ਕਰ ਦਿੱਤੇ ਗਏ ਹਨ | ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵਲੋਂ ਫ਼ੀਤਾ ਕੱਟ ਕੇ ਇਸ ਸਹੂਲਤ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ | ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਬੁਨਿਆਦੀ ਸਹੂਲਤਾਂ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ ਤੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ | ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਲੰਬੇ ਸਮੇਂ ਤੋਂ ਪਬਲਿਕ ਪਖਾਨੇ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ | ਇਸ ਮੌਕੇ ਦਵਿੰਦਰ ਸਿੰਘ, ਪ੍ਰੀਤਮ ਸਿੰਘ ਭਾਣਾ, ਰਿੰਕੂ ਸਮਾਧਾਂਵਾਲਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਦਲੀਪ ਕੌਰ ਸੰਧੂ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਓ. ਐਸ. ਏ. ਸਰਕਾਰੀ ਬਿ੍ਜਿੰਦਰਾ ਕਾਲਜ ਵਲੋਂ ਸਨਮਾਨ ਸਮਾਰੋਹ ਅੱਜ
Ad Position 24