08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਰਕਾਰੀ ਸਕੂਲ (ਲੜਕੇ) ਲੱਖੇਵਾਲੀ ਵਿਖੇ ਲੈਬ ਤੇ ਸਮਾਰਟ ਕਲਾਸ ਰੂਮ ਦਾ ਉਦਘਾਟਨ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਮੰਡੀ ਲੱਖੇਵਾਲੀ, 17 ਅਪ੍ਰੈਲ (ਮਿਲਖ ਰਾਜ)-ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪਿ੍ੰਸੀਪਲ ਗੁਰਮੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਲੱਖੇਵਾਲੀ ਵਿਖੇ ਲੈਬ ਤੇ ਸਮਾਰਟ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ | ਲੈਬ ਤੇ ਸਮਾਰਟ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਦੀ ਰਸਮ ਜਸ਼ਨ ਬਰਾੜ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਚੇਅਰਮੈਨ ਮਾਰਕਿਟ ਕਮੇਟੀ ਮਲੋਟ ਦੁਆਰਾ ਨਿਭਾਈ ਗਈ | ਇਸ ਮੌਕੇ ਉਦਘਾਟਨ ਸਮਾਰੋਹ ਵਿਚ ਸਿਮਰਜੀਤ ਸਿੰਘ ਬਰਾੜ ਚੇਅਰਮੈਨ ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮਟਿਡ ਸ੍ਰੀ ਮੁਕਤਸਰ ਸਾਹਿਬ ਤੇ ਬਲਾਕ ਸੰਮਤੀ ਮੈਂਬਰ ਹਾਜ਼ਰ ਸਨ | ਇਸ ਮੌਕੇ ਬੋਲਦਿਆਂ ਜਸ਼ਨ ਬਰਾੜ ਵਲੋਂ ਸਿੱਖਿਆ ਪ੍ਰਤੀ ਸਰਕਾਰ ਦੁਆਰਾ ਕੀਤੇ ਗਏ ਕੰਮਾਂ ਬਾਰੇ ਚਾਨਣਾ ਪਾਇਆ ਗਿਆ | ਸਿਮਰਜੀਤ ਸਿੰਘ ਬਰਾੜ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਰਿਟਾ. ਪੰਜਾਬੀ ਅਧਿਆਪਕ ਬਲਬੀਰ ਸਿੰਘ ਦੁਆਰਾ ਸਰਕਾਰ ਦੇ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ ਗਈ | ਪ੍ਰੋਗਰਾਮ ਦੇ ਅੰਤ ਵਿਚ ਪਿ੍ੰਸੀਪਲ ਗੁਰਮੀਤ ਸਿੰਘ ਦੁਆਰਾ ਆਏ ਹੋਏ ਪੱਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਅਮਰਿੰਦਰ ਸਿੰਘ ਮਾਨ ਬਲਾਕ ਸਿੱਖਿਆ ਕੋਆਰਡੀਨੇਟਰ ਆਮ ਆਦਮੀ ਪਾਰਟੀ, ਆਮ ਆਦਮੀ ਪਾਰਟੀ ਦੇ ਸੀਨੀਅਰ ਵਰਕਰ ਇਕਬਾਲ ਸਿੰਘ, ਪਿ੍ੰਸੀਪਲ ਅਸ਼ਵਨੀ ਕੁਮਾਰ ਬਾਂਸਲ ਡੀ.ਐੱਸ.ਐੱਮ. ਸ੍ਰੀ ਮੁਕਤਸਰ ਸਾਹਿਬ, ਮੰਡੀ ਲੱਖੇਵਾਲੀ ਦੇ ਸਰਪੰਚ ਕੁਲਦੀਪ ਸਿੰਘ ਜਿਓਣਾ, ਐੱਸ.ਐੱਮ.ਸੀ. ਕਮੇਟੀ, ਮੀਡੀਆ ਪ੍ਰਤੀਨਿਧੀ ਸੁਖਪਾਲ ਸਿੰਘ, ਮਿਲਖ ਰਾਜ, ਸਮੂਹ ਸਟਾਫ਼ ਮੈਂਬਰ ਹਾਜ਼ਰ ਸੀ | ਮੰਚ ਸੰਚਾਲਨ ਦੀ ਡਿਊਟੀ ਜਗਜੀਤ ਸਿੰਘ ਦੁਆਰਾ ਨਿਭਾਈ ਗਈ |
Ad Position 22
No active advertisement
ਪਿਛਲੀ ਖ਼ਬਰ ਪੋਤਰੀ 'ਤੇ ਤਸ਼ੱਦਦ ਕਰਨ ਵਾਲੀ ਦੋਸ਼ੀ ਮਹਿਲਾ ਥਾਣੇਦਾਰ ਵਿਰੁੱਧ ਜੁਵੈਨਾਈਲ ਜਸਟਿਸ ਐਕਟ ਤਹਿਤ ਕਾਰਵਾਈ ਅਗਲੀ ਖ਼ਬਰ ਭਾਕਿਯੂ (ਕਾਦੀਆਂ) ਵਲੋਂ ਮਲੋਟ ਫੋਕਲ ਪੁਆਇੰਟਾਂ ਦਾ ਦੌਰਾ
Ad Position 24