04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪਤਨੀ ਦੀ ਬੇਵਫ਼ਾਈ ਤੋਂ ਪ੍ਰੇਸ਼ਾਨ ਪਤੀ ਨੇ ਲਿਆ ਫ਼ਾਹਾ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਫ਼ਰੀਦਕੋਟ, 24 ਅਪ੍ਰੈਲ (ਸਰਬਜੀਤ ਸਿੰਘ)-ਪਿੰਡ ਮੋਰਾਂਵਾਲੀ ਦੇ ਵਸਨੀਕ ਇਕ ਵਿਅਕਤੀ ਵਲੋਂ ਆਪਣੀ ਪਤਨੀ ਦੀ ਕਥਿਤ ਬੇਵਫ਼ਾਈ ਤੋਂ ਤੰਗ ਆ ਕੇ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਮਿ੍ਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਪਤਨੀ ਤੇ ਉਸ ਦੇ ਪ੍ਰੇਮੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਅਜੈਬ ਸਿੰਘ ਵਲੋਂ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਗਿਆ ਹੈ ਕਿ ਉਸ ਦੀ ਨੂੰ ਹ ਅਮਰਦੀਪ ਕੌਰ ਪਤਨੀ ਤਰਸੇਮ ਸਿੰਘ ਜੋ ਕਿ ਜਗਜੀਤ ਸਿੰਘ ਦੇ ਘਰ ਕੰਮਕਾਰ ਕਰਦੀ ਸੀ ਤੇ ਕੁੱਝ ਦਿਨ ਪਹਿਲਾਂ ਹੀ ਉਸ ਦੇ ਲੜਕੇ ਤਰਸੇਮ ਸਿੰਘ ਨੇ ਆਪਣੀ ਪਤਨੀ ਅਮਨਦੀਪ ਕੌਰ ਦੇ ਫ਼ੋਨ ਵਿਚ ਅਮਨਦੀਪ ਕੌਰ ਤੇ ਜਗਜੀਤ ਸਿੰਘ ਦੀਆਂ ਇਤਰਾਜਯੋਗ ਫ਼ੋਟੋਆਂ ਦੇਖ ਲਈਆਂ ਤੇ ਉਸ ਨੇ ਆਪਣੇ ਘਰ ਵਾਲੀ ਨੂੰ ਜਗਜੀਤ ਸਿੰਘ ਦੇ ਘਰ ਜਾਣ ਤੋਂ ਮਨਾਂ ਕੀਤਾ ਤਾਂ ਉਸ ਦੀ ਪਤਨੀ ਜਗਜੀਤ ਸਿੰਘ ਦੇ ਘਰ ਜਾਣ ਤੋਂ ਨਹੀਂ ਰੁਕੀ ਤੇ ਦੋਵਾਂ ਨੇ ਉਸ ਦੀ ਕਥਿਤ ਤੌਰ 'ਤੇ ਬੇਇਜ਼ਤੀ ਕੀਤੀ | ਜਿਸ ਨੂੰ ਤਰਸੇਮ ਸਿੰਘ ਸਹਿਣ ਨਾ ਕਰ ਸਕਿਆ ਤੇ ਉਸ ਨੇ ਆਪਣੇ ਕਮਰੇ 'ਚ ਛੱਤ 'ਤੇ ਲੱਗੇ ਚੈਨਲ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਸਹਾਇਕ ਥਾਣੇਦਾਰ ਹਰਦੇਵ ਸਿੰਘ, ਇੰਚਾਰਜ ਪੁਲਿਸ ਚੌਂਕੀ ਕਲੇਰ ਨੇ ਦੱਸਿਆ ਕਿ ਮਿ੍ਤਕ ਦੀ ਲਾਸ਼ ਕਬਜੇ ਵਿਚ ਲੈ ਲਈ ਗਈ ਹੈ ਤੇ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਭੇਜ ਦਿੱਤੀ ਹੈ ਤੇ ਪੋਸਟਮਾਰਟਮ ਤੋਂ ਬਾਅਦ ਮਿ੍ਤਕ ਦੇਹ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਪਤਨੀ ਅਮਰਦੀਪ ਕੌਰ ਅਤੇ ਜਗਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਦੋਵੇਂ ਕਥਿਤ ਦੋਸ਼ੀਆਂ ਦੀ ਗਿ੍ਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ 9 ਮੋਬਾਈਲ ਫ਼ੋਨ ਬਰਾਮਦ
Ad Position 24