04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਫ਼ਰੀਦਕੋਟ, 24 ਅਪ੍ਰੈਲ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨੇੜੇ ਬਲਬੀਰ ਬਸਤੀ ਫ਼ਰੀਦਕੋਟ ਮੌਜੂਦ ਸਨ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਬੱਸ ਸਟੈਂਡ ਨਜ਼ਦੀਕ ਪੂਰਨ ਦੇ ਢਾਬੇ 'ਤੇ ਕਾਊਾਟਰ ਵਿਚ ਨਸ਼ੀਲਾ ਪਦਾਰਥ ਪਿਆ ਹੈ, ਜਿਸ 'ਤੇ ਉਨ੍ਹਾਂ ਵਲੋਂ ਉਕਤ ਸਥਾਨ 'ਤੇ ਰੇਡ ਕੀਤੀ ਤਾਂ ਤਲਾਸ਼ੀ ਦੌਰਾਨ ਢਾਬੇ ਦੇ ਕਾਊਾਟਰ ਵਿਚੋਂ ਇਕ ਲਿਫ਼ਾਫਾ ਬਰਾਮਦ ਹੋਇਆ ਜਿਸ 'ਚੋਂ 94 ਪੱਤੇ ਜਿਸ ਵਿਚ 10-10 ਗੋਲੀਆਂ ਸਨ, ਕੁੱਲ 940 ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਤੇ ਗੋਲੀਆਂ ਵੇਚਣ ਦੀ ਤਾਕ 'ਚ ਉੱਥੇ ਹੀ ਖੜੇ ਸ਼ਮੀਰ ਸਿੰਘ ਪੁੱਤਰ ਮੋਤੀ ਰਾਮ ਵਾਸੀ ਫ਼ਰੀਦਕੋਟ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਖਰੀਦ ਏਜੰਸੀਆ ਵਲੋਂ ਕਿਸਾਨਾਂ ਨੂੰ 717.50 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਪਤਨੀ ਦੀ ਬੇਵਫ਼ਾਈ ਤੋਂ ਪ੍ਰੇਸ਼ਾਨ ਪਤੀ ਨੇ ਲਿਆ ਫ਼ਾਹਾ
Ad Position 24