03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੌਕ ਡਰਿਲ ਕਰਵਾਈ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰਪਾਲ)-ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਦਫ਼ਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਲੋਕਾਂ ਨੂੰ ਸੰਕਟਕਾਲੀਨ ਸਥਿਤੀ ਨਾਲ ਨਿਪਟਨ ਸਬੰਧੀ ਜਾਣਕਾਰੀ ਦੇਣ ਲਈ ਮੌਕ ਡਰਿਲ ਕਰਵਾਈ ਗਈ | ਇਸ ਮੌਕੇ ਸੁਖਵਿੰਦਰ ਸਿੰਘ ਡਿਪਟੀ ਕਮਾਡੈਂਟ ਪੰਜਾਬ ਹੋਮ ਗਾਰਡ ਨੇ ਦੱਸਿਆ ਕਿ ਜਦੋਂ ਕੋਈ ਵਿਦੇਸ਼ੀ ਡਰੋਨ ਹਮਲਾ ਹੁੰਦਾ ਹੈ ਜਾਂ ਜੰਗ ਵਰਗੀ ਸਥਿਤੀ ਬਣਦੀ ਹੈ ਤਾਂ ਸਭ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਾਗਰਿਕਾਂ ਨੂੰ ਉਚੀ ਧੁੰਨੀ ਵਾਲਾ ਸਾਇਰਨ ਵਜਾ ਕੇ ਸੁਚੇਤ ਕੀਤਾ ਜਾਂਦਾ ਹੈ ਅਤੇ ਲੋਕਾਂ ਦੀ ਹਿਫਾਜ਼ਤ ਲਈ ਸਰਕਾਰ ਦੇ ਫਾਇਰ ਬਿ੍ਗੇਡ, ਸਿਹਤ ਵਿਭਾਗ, ਬਿਜਲੀ ਵਿਭਾਗ, ਪ੍ਰਸ਼ਾਸਨਿਕ ਅਧਿਕਾਰੀ, ਪੁਲਿਸ ਵਿਭਾਗ ਆਦਿ ਵਲੋਂ ਸਥਿਤੀ ਨਾਲ ਨਿਪਟਣ ਲਈ ਜ਼ਰੂਰੀ ਕਦਮ ਚੁੱਕੇ ਜਾਂਦੇ | ਇਸ ਮੌਕੇ ਡਿਪਟੀ ਕਮਾਡੈਂਟ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਇਸ ਸਥਿਤੀ ਵਿਚ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਇਹ ਸਿਰਫ਼ ਸਿਵਲ ਡਿਫੈਂਸ ਦੀਆਂ ਤਿਆਰੀਆਂ ਦੀ ਜਾਂਚ ਲਈ ਰੁਟੀਨ ਅਭਿਆਸ ਹੈ ਜੋ ਭਵਿੱਖ ਵਿਚ ਵੀ ਕੀਤਾ ਜਾਵੇਗਾ | ਇਸ ਮੌਕੇ ਫ਼ਾਇਰ ਬ੍ਰੀਗੇਡ, ਸਿਹਤ ਵਿਭਾਗ, ਸਿਵਲ ਡਿਫੈਂਸ, ਪੰਜਾਬ ਪੁਲਿਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਲੋਂ ਮੌਕ ਡਰਿਲ ਵਿਚ ਭਾਗ ਲੈ ਕੇ ਗਤੀਵਿਧੀਆਂ ਕੀਤੀਆਂ ਗਈਆਂ | ਐਸ.ਡੀ.ਐਮ. ਗੁਰਕਿਰਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਜਲਦੀ ਸਿਵਲ ਡਿਫੈਂਸ ਦੀ ਸਥਾਪਨਾ ਕੀਤੀ ਜਾਵੇਗੀ | ਇਸ ਮੌਕੇ ਜਸਪ੍ਰੀਤ ਸਿੰਘ ਛਾਬੜਾ ਮੁਕਤੀਸਰ ਵੈਲਫੇਅਰ ਕਲੱਬ ਨੇ ਦੱਸਿਆ ਕਿ ਸੰਕਟਕਾਲੀਨ ਸਥਿਤੀ ਵਿਚ ਸੰਸਥਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਲੰਟੀਅਰ ਦੀ ਸੇਵਾਵਾਂ ਮੁਹੱਈਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਸਮੱਸਿਆ ਤੋਂ ਦੁਖੀ ਲੋਕਾਂ ਨੇ 'ਆਪ' ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਬਿਜਲੀ ਘਰ ਰੁਪਾਣਾ ਦੀ ਇਮਾਰਤ ਦੀ ਹਾਲਤ ਖ਼ਸਤਾ
Ad Position 24