03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਅਨਾਜ ਮੰਡੀਆਂ 'ਚੋਂ ਕਣਕ ਦੀ ਲਿਫ਼ਟਿੰਗ ਤੇਜ਼ ਕੀਤੀ ਜਾਵੇ-ਭੀਨਾ ਬਰਾੜ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਕਿਸਾਨਾਂ ਲਈ ਵਧੀਆ ਸਹੂਲਤਾਂ ਤੇ ਫ਼ਸਲ ਦੀ ਸਮੇਂ ਸਿਰ ਖ਼ਰੀਦ-ਲਿਫ਼ਟਿੰਗ ਦੇ ਦਾਅਵਿਆਂ ਦੇ ਬਾਵਜੂਦ ਸਥਾਨਕ ਅਨਾਜ ਮੰਡੀ ਵਿਚ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ | ਖ਼ਰੀਦ ਹੋਣ ਦੇ ਬਾਵਜੂਦ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸੰਬੰਧੀ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਡੀ 'ਚ ਕਣਕ ਦੇ ਢੇਰ ਇਸ ਗੱਲ ਦੀ ਗਵਾਹੀ ਦੇ ਰਹੇ ਹਨ ਕਿ ਸਰਕਾਰ ਮੰਡੀਆਂ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਪੱਖੋਂ ਨਾਕਾਮ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਲਿਫ਼ਟਿੰਗ ਦੇ ਠੇਕੇਦਾਰ ਵਲੋਂ ਲਾਪ੍ਰਵਾਹੀ ਵਰਤੀ ਜਾ ਰਹੀ ਹੈ, ਜਿਸ ਕਾਰਨ ਹਾਲਾਤ ਵਿਗੜ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਜਲਦ ਲਿਫ਼ਟਿੰਗ ਨਹੀਂ ਕੀਤੀ ਗਈ ਤਾਂ ਕਿਸਾਨਾਂ ਦੀ ਫ਼ਸਲ ਨੂੰ ਨੁਕਸਾਨ ਹੋ ਸਕਦਾ ਹੈ | ਉਨ੍ਹਾਂ ਸਰਕਾਰ ਤੇ ਸੰਬੰਧਿਤ ਵਿਭਾਗ ਤੋਂ ਮੰਗ ਕੀਤੀ ਕਿ ਤੁਰੰਤ ਕਾਰਵਾਈ ਕਰਕੇ ਮੰਡੀ ਵਿਚੋਂ ਕਣਕ ਦੀ ਲਿਫ਼ਟਿੰਗ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਡਾ. ਬੀ. ਆਰ. ਅੰਬੇਡਕਰ ਦੀ 136ਵੀਂ ਜੈਅੰਤੀ ਸੰਬੰਧੀ ਸਮਾਗਮ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਸਿੱਖਿਆਰਥੀਆਂ ਨੂੰ... ਅਗਲੀ ਖ਼ਬਰ ਅਨਾਜ ਮੰਡੀਆਂ 'ਚੋਂ ਕਣਕ ਦੀ ਲਿਫ਼ਟਿੰਗ ਤੇਜ਼ ਕੀਤੀ ਜਾਵੇ-ਭੀਨਾ ਬਰਾੜ
Ad Position 24