03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਬਾਬਾ ਗੰਗਾ ਰਾਮ ਪਬਲਿਕ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਗਿੱਦੜਬਾਹਾ, 24 ਅਪ੍ਰੈਲ (ਪਰਮਜੀਤ ਸਿੰਘ ਥੇੜੀ)-ਬਾਬਾ ਗੰਗਾ ਰਾਮ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਪਿ੍ੰਸੀਪਲ ਰਾਧਾ ਸੇਠੀ ਦੀ ਅਗਵਾਈ 'ਚ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਸਵੇਰ ਦੀ ਸਭਾ ਦੌਰਾਨ ਪੰਜਾਬੀ ਅਧਿਆਪਕ ਲਖਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਵਾਤਾਵਰਨ ਦੀ ਸਾਂਭ-ਸੰਭਾਲ ਤੇ ਧਰਤੀ ਨੂੰ ਬਚਾਉਣ ਲਈ ਜਾਗਰੂਕ ਕਰਨਾ ਹੈ | ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਜੋਕਾ ਮਨੁੱਖ ਆਪਣੇ ਲਾਲਚ ਲਈ ਧਰਤੀ ਨੂੰ ਨੁਕਸਾਨ ਪਹੁੰਚਾ ਰਿਹਾ ਹੈ | ਵਧਦਾ ਪ੍ਰਦੂਸ਼ਣ, ਜੰਗਲਾਂ ਦੀ ਕਟਾਈ, ਈ-ਕਚਰਾ ਅਤੇ ਗਲੋਬਲ ਵਾਰਮਿੰਗ ਧਰਤੀ ਲਈ ਵੱਡਾ ਖ਼ਤਰਾ ਬਣਦੇ ਜਾ ਰਹੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਅੱਜ ਸਾਨੂੰ ਜੰਗਲਾਂ ਦੀ ਕਟਾਈ ਰੋਕ ਕੇ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਜ਼ਰੂਰਤ ਹੈ | ਇਸ ਮੌਕੇ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਵਿਸ਼ਵ ਧਰਤੀ ਦਿਵਸ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ 'ਚ ਭਾਗ ਲਿਆ ਤੇ ਵਿਦਿਆਰਥੀਆਂ ਦੇ ਵਿਚਕਾਰ ਭਾਸ਼ਣ ਤੇ ਡਰਾਇੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਲਿਆਂ 'ਚ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ | ਇਸ ਮੌਕੇ ਸਮੁੱਚਾ ਸਕੂਲ ਸਟਾਫ਼ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਵਿਖੇ ਬੀ.ਪੀ. ਤੇ ਸ਼ੂਗਰ ਜਾਂਚ ਕੈਂਪ ਅਗਲੀ ਖ਼ਬਰ ਡਾ. ਬੀ. ਆਰ. ਅੰਬੇਡਕਰ ਦੀ 136ਵੀਂ ਜੈਅੰਤੀ ਸੰਬੰਧੀ ਸਮਾਗਮ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਸਿੱਖਿਆਰਥੀਆਂ ਨੂੰ...
Ad Position 24