03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਠੇਕਾ ਮੁਲਾਜ਼ਮਾਂ ਵਲੋਂ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਫ਼ੈਸਲੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਮੇਨ ਵਾਟਰ ਵਰਕਸ ਕੋਟਕਪੂਰਾ ਰੋਡ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬਣਾਈ ਗਈ ਕੱਚੇ/ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲੀ ਕੈਬਨਿਟ ਸਬ-ਕਮੇਟੀ ਵਲੋਂ ਪਿਛਲੇ 4 ਸਾਲਾਂ ਤੋਂ ਪਿਛਲੇ ਚਾਰ ਸਾਲਾਂ ਦੇ ਦੌਰਾਨ ਠੇਕਾ ਮੁਲਾਜ਼ਮਾਂ ਨਾਲ ਲਗਾਏ ਝੂਠੇ ਲਾਰਿਆਂ ਰੱਖਿਆ ਹੋਇਆ ਹੈ ਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸੰਬੰਧੀ ਕੋਈ ਵੀ ਕਾਰਜ ਨਹੀਂ ਕੀਤਾ ਜਾ ਰਿਹਾ | ਆਗੂਆਂ ਨੇ ਮੰਗ ਕੀਤੀ ਕਿ ਜੇਕਰ ਪੰਜਾਬ ਸਰਕਾਰ ਇਨ੍ਹਾਂ ਆਊਟਸੋਰਸ ਇੰਨਲਿਸਟਮੈਂਟ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨਦੀ, ਤਾਂ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਸੰਗਰੂਰ ਅੱਗੇ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਵਰਕਰਾਂ ਵਲੋਂ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਮਿਮਿਟ ਕਾਲਜ ਵਿਖੇ ਵਿਸ਼ਵ ਕਿ੍ਏਟੀਵਿਟੀ ਤੇ ਇਨੋਵੇਸ਼ਨ ਦਿਵਸ ਮਨਾਇਆ ਅਗਲੀ ਖ਼ਬਰ ਸਿਵਲ ਹਸਪਤਾਲ ਵਿਖੇ ਬੀ.ਪੀ. ਤੇ ਸ਼ੂਗਰ ਜਾਂਚ ਕੈਂਪ
Ad Position 24