03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸਰਕਾਰ ਦੇ ਲਾਰਿਆਂ ਤੋਂ ਤੰਗ ਕੰਪਿਊਟਰ ਅਧਿਆਪਕ 26 ਨੂੰ ਘੇਰਨਗੇ ਮੁੱਖ ਮੰਤਰੀ ਦੀ ਰਿਹਾਇਸ਼

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਪੰਜਗਰਾੲੀਂ ਕਲਾਂ, 24 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਾਰਿਆਂ ਤੋਂ ਤੰਗ ਕੰਪਿਊਟਰ ਅਧਿਆਪਕ 26 ਅਪ੍ਰੈਲ ਦਿਨ ਐਤਵਾਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕਰਨਗੇ | ਕੰਪਿਊਟਰ ਟੀਚਰਜ਼ ਯੂਨੀਅਨ ਵਲੋਂ ਅੱਜ ਇਹ ਐਲਾਨ ਆਪਣੀ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਅਤੇ ਸਟੇਟ ਕਮੇਟੀ ਮੈਂਬਰ ਜਗਸੀਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2.12.2010 ਵਿਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵਲੋਂ ਜਾਰੀ ਰੈਗੂਲਰ ਨੋਟੀਫਿਕੇਸ਼ਨ ਤੇ 2011 ਵਿਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ ਸੁਸਾਇਟੀ (ਪਿਕਟਸ) ਦੇ ਨਾਂਅ 'ਤੇ ਗੰੁਮਰਾਹ ਕੀਤਾ ਜਾ ਰਿਹਾ ਹੈ | ਮਾਣਯੋਗ ਹਾਈਕੋਰਟ ਵਿਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਫ਼ੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ |
ਉਨ੍ਹਾਂ ਕਿਹਾ ਕਿ ਸਰਕਾਰ ਖ਼ਿਲਾਫ਼ ਹੁਣ ਆਰ-ਪਾਰ ਦੀ ਲੜਾਈ ਵਿੱਢੀ ਜਾਵੇਗੀ ਤੇ ਜਦ ਤੱਕ 2.12.2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ਵਿਚ ਕੀਤਾ ਵਾਅਦਾ ਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋ ਕੀਤਾ ਅਧਿਕਾਰਤ ਐਲਾਨ ਇਨ-ਬਿਨ ਲਾਗੂ ਨਹੀਂ ਹੁੰਦਾ ਉਦੋਂ ਤੱਕ ਸਰਕਾਰ ਨੂੰ ਹਰ ਫਰੰਟ 'ਤੇ ਘੇਰਿਆ ਜਾਵੇਗਾ | ਇਸ ਮੌਕੇ ਹਰਮਿੰਦਰ ਸਿੰਘ ਸੰਧੂ, ਜਨਰਲ ਸਕੱਤਰ ਕੁਲਦੀਪ ਸਿੰਘ ਚਹਿਲ, ਬਲਾਕ ਪ੍ਰਧਾਨ ਨਰਪਿੰਦਰਜੀਤ, ਰਾਜਵਿੰਦਰ ਸਿੰਘ, ਦੀਪਤੀ ਗਰਗ, ਨਵਦੀਪ ਕੌਰ, ਜਸਵਿੰਦਰ ਸਿੰਘ ਸਮੇਤ ਕੰਪਿਊਟਰ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਕਿਡਜ਼ ਸਕੂਲ ਜੈਤੋ 'ਚ ਅੰਗਰੇਜ਼ੀ ਭਾਸ਼ਾ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਖੂਨਦਾਨ ਕੈਂਪ ਲਗਾਇਆ
Ad Position 24