02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਦਿਹਾੜੀਦਾਰ ਮਜ਼ਦੂਰ ਦੀ ਗਰਮੀ ਕਾਰਨ ਹਾਲਤ ਗੰਭੀਰ ਹੋਣ ਕਾਰਨ ਮੌਤ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਬਠਿੰਡਾ, 24 ਅਪ੍ਰੈਲ (ਅਵਤਾਰ ਸਿੰਘ ਕੈਂਥ)-ਸਥਾਨਕ ਲੇਬਰ ਚੌਕ ਮਾਲ ਰੋਡ 'ਤੇ ਇਕ ਦਿਹਾੜੀਦਾਰ ਮਜ਼ਦੂਰ ਦੀ ਗਰਮੀ ਕਾਰਨ ਹਾਲਤ ਬਹੁਤ ਗੰਭੀਰ ਬਿਮਾਰ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪ-ਲਾਈਨ ਟੀਮ ਵਿੱਕੀ ਕੁਮਾਰ ਅਤੇ ਪ੍ਰਧਾਨ ਗੌਤਮ ਗੋਇਲ ਐਂਬੂਲੈਂਸ ਟੀਮ ਸਮੇਤ ਘਟਨਾ ਸਥਾਨ ਮੌਕੇ 'ਤੇ ਪਹੁੰਚ ਗਏ¢ ਗੰਭੀਰ ਹਾਲਤ ਵਿਚ ਪਏ ਮਜ਼ਦੂਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ¢ ਡਾਕਟਰ ਵਲੋਂ ਤੁਰੰਤ ਇਲਾਜ ਸ਼ੁਰੂ ਕੀਤਾ ਗਿਆ ਪੰ੍ਰਤੂ ਮਜ਼ਦੂਰ ਜੋ ਸਵੇਰੇ ਜ਼ਿੰਦਗੀ ਅਤੇ ਮੌਤ ਵਿਚਕਾਰ ਜੂਝ ਰਿਹਾ ਸੀ ਦੀ ਮੌਤ ਹੋ ਗਈ¢ ਸਹਾਰਾ ਟੀਮ ਵਲੋਂ ਥਾਣਾ ਕੋਤਵਾਲੀ ਨੂੰ ਸੂਚਿਤ ਕਰਕੇ ਮਿ੍ਤਕ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ¢ ਪ੍ਰਧਾਨ ਗੌਤਮ ਗੋਇਲ ਨੇ ਕਿਹਾ ਕਿ ਮਿ੍ਤਕ ਦੀ ਲਾਸ਼ ਨੂੰ ਸੁਰੱਖਿਅਤ ਰੱਖਿਆ ਗਿਆ ਅਤੇ ਪਹਿਚਾਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ¢

Ad Position 22
No active advertisement
ਪਿਛਲੀ ਖ਼ਬਰ ਜੇ. ਐੱਨ. ਜੇ. ਡੀ. ਏ. ਵੀ. ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ ਐਂਡ ਸਿੰਧ ਬੈਂਕ ਸਰਾਵਾਂ ਨੇ ਮਿ੍ਤਕ ਦੇ ਵਾਰਿਸਾਂ ਨੂੰ ਦੋ ਲੱਖ ਰੁਪਏ ਦਾ ਚੈੱਕ ਸੌਂਪਿਆ
Ad Position 24