02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਜੇ. ਐੱਨ. ਜੇ. ਡੀ. ਏ. ਵੀ. ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਗਿੱਦੜਬਾਹਾ, 24 ਅਪੈ੍ਰਲ (ਪਰਮਜੀਤ ਸਿੰਘ ਥੇੜ੍ਹੀ)-ਜੇ.ਐੱਨ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਧਰਤੀ ਨੂੰ ਹਰਾ-ਭਰਾ ਤੇ ਸਾਫ਼ ਰੱਖਣ ਦੇ ਮਕਸਦ ਨਾਲ ਸਕੂਲ ਦੇ ਈਕੋ ਕਲੱਬ ਵਲੋਂ ਧਰਤੀ ਦਿਵਸ ਮਨਾਇਆ ਗਿਆ | ਪਿ੍ੰਸੀਪਲ ਗੁਰਦਾਸ ਸਿੰਘ ਮਾਨ ਦੀ ਰਹਿਨੁਮਾਈ ਤੇ ਈਕੋ ਕਲੱਬ ਕੋਆਰਡੀਨੇਟਰ ਭੁਪਿੰਦਰ ਸਿੰਘ ਦੇ ਯਤਨਾਂ ਸਦਕਾ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਧਰਤੀ ਦਿਵਸ ਸੰਬੰਧੀ ਭਾਸ਼ਨ, ਕਵਿਤਾਵਾਂ ਤੇ ਡਰਾਇੰਗ ਆਧਾਰਿਤ ਮੁਕਾਬਲਿਆਂ ਵਿਚ ਹਿੱਸਾ ਲਿਆ | ਸਵੇਰ ਦੀ ਸਭਾ 'ਚ ਸਾਰੇ ਵਿਦਿਆਰਥੀਆਂ ਨੇ ਸਹੁੰ ਚੁੱਕ ਸਮਾਗਮ ਵਿਚ ਹਿੱਸਾ ਲਿਆ, ਤਾਂ ਜੋ ਧਰਤੀ ਨੂੰ ਹਰਾ-ਭਰਾ ਬਣਾ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਤੰਦਰੁਸਤੀ ਭਰਿਆ ਵਾਤਾਵਰਨ ਦਿੱਤਾ ਜਾ ਸਕੇ | ਪਿ੍ੰ. ਗੁਰਦਾਸ ਸਿੰਘ ਮਾਨ ਨੇ ਆਪਣੇ ਸੰਬੋਧਨ ਵਿਚ ਸਮੂਹ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੇ ਸੰਬੰਧ 'ਚ ਜਾਣੂ ਕਰਵਾਇਆ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਡੀ. ਏ. ਕਿਸ਼ਤਾਂ ਦਿੱਤੀਆਂ ਜਾਣ-ਫ਼ੱਤਣਵਾਲਾ ਅਗਲੀ ਖ਼ਬਰ ਦਿਹਾੜੀਦਾਰ ਮਜ਼ਦੂਰ ਦੀ ਗਰਮੀ ਕਾਰਨ ਹਾਲਤ ਗੰਭੀਰ ਹੋਣ ਕਾਰਨ ਮੌਤ
Ad Position 24