ਬਾਜਾਖਾਨਾ, 24 ਅਪ੍ਰੈਲ (ਜਗਦੀਪ ਸਿੰਘ ਗਿੱਲ)ਥਾਣਾ ਬਾਜਾਖਾਨਾ ਪੁਲਿਸ ਨੇ 4 ਪੱਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਭਗਤਾ ਭਾਈ ਕਾ ਰੋਡ 'ਤੇ ਬਣੇ ਸ਼ਹੀਦ ਲੈਫ਼ਟੀਨੈਂਟ ਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਪਾਸ ਬਣੇ ਮੱਲ੍ਹਾ ਗੇਟ ਪਾਸ ਤਿੰਨ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਤਲਾਸ਼ੀ ਉਪਰੰਤ 4 ਪੱਤੇ ਨਸ਼ੀਲੀਆਂ ਗੋਲੀਆਂ ਐਲਪ੍ਰਾਜੋਲਮ ਬਰਾਮਦ ਕੀਤੀਆਂ | ਇਨ੍ਹਾਂ ਨੌਜਵਾਨਾਂ ਦੀ ਸ਼ਨਾਖਤ ਲਖਵਿੰਦਰ ਸਿੰਘ ਉਰਫ਼ ਲੱਖਾ ਪੁੱਤਰ ਅਜਾਇਬ ਸਿੰਘ ਵਾਸੀ ਬਾਜਾਖਾਨਾ, ਪ੍ਰਭਜੋਤ ਸਿੰਘ ਉਰਫ਼ ਕੌਡਾ ਉਰਫ਼ ਬੂਟਾ ਪੁੱਤਰ ਨੇਕ ਸਿੰਘ ਵਾਸੀ ਪਿੰਡ ਮੱਲ੍ਹਾਂ ਅਤੇ ਸੰਦੀਪ ਸਿੰਘ ਉਰਫ਼ ਸੋਨਾ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਮੱਲ੍ਹਾਂ ਜ਼ਿਲ੍ਹਾ ਫ਼ਰੀਦਕੋਟ ਵਜੋਂ ਹੋਈ | ਤਿੰਨਾਂ ਨੌਜਵਾਨਾ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ |