02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸੜਕ ਹਾਦਸੇ 'ਚ ਸਰਪੰਚ ਪਰਮ ਰਾਮ ਦੀ ਮੌਤ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਕੋਟਕਪੂਰਾ, 24 ਅਪ੍ਰੈਲ (ਮੋਹਰ ਸਿੰਘ ਗਿੱਲ)’-ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਨੰਗਲ ਦੀ ਗਰਾਮ ਪੰਚਾਇਤ ਦੇ ਸਰਪੰਚ ਪਰਸ ਰਾਮ (62) ਦੀ ਆਪਣੇ ਪਿੰਡ ਨੇੜੇ ਹੋਏ ਇਕ ਸੜਕ ਹਾਦਸੇ 'ਚ ਮੌਤ ਹੋ ਗਈ | ਉਹ ਸਵ. ਜਥੇਦਾਰ ਮੱਖਣ ਸਿੰਘ ਨੰਗਲ ਸੀਨੀਅਰ ਅਕਾਲੀ ਆਗੂ ਦੇ ਕਰੀਬੀ ਸਾਥੀ ਸਨ ਅਤੇ ਉਨ੍ਹਾਂ ਦੀ ਮੌਤ ਹੋਣ ਉਪਰੰਤ ਉਹ ਉਨ੍ਹਾਂ ਦੇ ਪੁੱਤਰ ਪ੍ਰਤਾਪ ਸਿੰਘ ਨੰਗਲ ਸਾਬਕਾ ਸਰਪੰਚ ਨਾਲ ਪੱਕੇ ਤੌਰ 'ਤੇ ਜੁੜ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਸਰਪੰਚ ਪਰਸ ਰਾਮ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਨੱਥੇ ਵਾਲਾ ਤੋਂ ਪਿੰਡ ਨੰਗਲ ਨੂੰ ਜਾ ਰਹੇ ਸਨ ਕਿ ਚਮੇਲੀ ਵਾਲੇ ਮੋੜ 'ਤੇ ਉਨ੍ਹਾਂ ਦਾ ਮੋਟਰਸਾਈਕਲ ਇਕ ਟਰੈਕਟਰ-ਟਰਾਲੀ ਨਾਲ ਹਾਦਸਾਗ੍ਰਸਤ ਹੋ ਗਿਆ | ਇਸ ਦੌਰਾਨ ਉਨ੍ਹਾਂ ਦੇ ਬਹੁਤ ਗੰਭੀਰ ਸੱਟਾਂ ਲੱਗ ਗਈਆਂ | ਇਲਾਜ਼ ਲਈ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਵਿਖੇ ਲਿਜਾਇਆ ਗਿਆ, ਜਿੱਥੇ ਕਿ ਜ਼ਖ਼ਮਾਂ ਦੀ ਤਾਬ ਨਾਲ ਝੱਲਦਿਆਂ ਉਨ੍ਹਾਂ ਦੀ ਮੌਤ ਹੋ ਗਈ | ਉਨ੍ਹਾਂ ਦੀਆਂ ਦੋਵੇਂ ਬੇਟੀਆਂ ਅਤੇ ਇਕ ਬੇਟਾ ਵਿਆਹਿਆ ਹੋਇਆ ਹੈ | ਉਨ੍ਹਾਂ ਦੀ ਮੌਤ ਕਾਰਨ ਪਿੰਡ 'ਚ ਸੋਗ ਦਾ ਮਾਹੌਲ ਹੈ | ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਨੰਗਲ ਦੇ ਸਮਸ਼ਾਨਘਾਟ 'ਚ ਸੋਗਮਈ ਮਾਹੌਲ 'ਚ ਕਰ ਦਿੱਤਾ ਗਿਆ ਹੈ | ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਜਥੇਦਾਰ ਸ਼ੇਰ ਸਿੰਘ ਮੰਡ ਵਾਲਾ, ਕਾਂਗਰਸੀ ਆਗੂ ਸਾਹਬਾਜ਼ ਸਿੰਘ ਸੰਧੂ, ਸੀਨੀਅਰ ਅਕਾਲੀ ਆਗੂ ਪ੍ਰਤਾਪ ਸਿੰਘ ਨੰਗਲ, ਸਰਪੰਚ ਦਿਲਬਾਗ ਸਿੰਘ ਚਮੇਲੀ, ਪਰਮਜੀਤ ਸਿੰਘ ਨੰਗਲ, ਸਾਬਕਾ ਸਰਪੰਚ ਬਲਦੇਵ ਸਿੰਘ ਚਹਿਲ, ਬਲਜੀਤ ਸਿੰਘ ਚਹਿਲ, ਪੰਚ ਹਰਦੀਪ ਸਿੰਘ, ਮਲਕੀਤ ਸਿੰਘ, ਮਨਪ੍ਰੀਤ ਸਿੰਘ, ਜਸਕਰਨ ਸਿੰਘ ਅਤੇ ਅੰਗਰੇਜ਼ ਸਿੰਘ, ਸਾਬਕਾ ਪੰਚ ਤੀਰਥ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਪਿੰਡ ਵਾਸੀ ਹਾਜ਼ਰ ਸਨ | ਸਭਨਾਂ ਨੇ ਇਸ ਮੌਤ 'ਤੇ ਦੁੱਖ ਪ੍ਰਗਟ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਬਹਾਲ ਦਾਸ ਦੀ 88ਵੀਂ ਬਰਸੀ ਮੌਕੇ ਜੱਸੀ ਪੌ ਵਾਲੀ ਵਿਖੇ ਸਮਾਗਮ 28 ਨੂੰ <br/> ਅਗਲੀ ਖ਼ਬਰ ਹਥਿਆਰਾਂ ਦੀ ਨੋਕ 'ਤੇ ਲੁੱਟ-ਖੋਹ ਕਰਨ ਦੀ ਤਾਕ 'ਚ ਬੈਠੇ ਗਰੋਹ ਨੂੰ ਪੁਲਿਸ ਨੇ ਕੀਤਾ ਕਾਬੂ
Ad Position 24