02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਨਸ਼ਾ ਛੁਡਾਊ ਗੋਲੀਆਂ ਖਾਣ ਤੋਂ ਬਾਅਦ ਨੌਜਵਾਨ ਬੇਹੋਸ਼

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਬਠਿੰਡਾ, 24 ਅਪ੍ਰੈਲ (ਅਵਤਾਰ ਸਿੰਘ ਕੈਂਥ)-ਸਥਾਨਕ ਪੁਰਾਣਾ ਥਾਣੇ ਨੇੜੇ ਇਕ ਨੌਜਵਾਨ ਗੰਭੀਰ ਹਾਲਤ ਵਿਚ ਬੇਹੋਸ਼ ਪਿਆ ਹੋਣ ਦੀ ਜਾਣਕਾਰੀ ਪ੍ਰਾਪਤ ਮਿਲਦਿਆਂ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ, ਸੰਦੀਪ ਗਿੱਲ ਅਤੇ ਰਾਜਿੰਦਰ ਕੁਮਾਰ ਐਂਬੂਲੈਂਸ ਟੀਮ ਸਮੇਤ ਪੁਰਾਣਾ ਥਾਣੇ ਪਹੁੰਚੇ, ਜਿੱਥੇ ਇਕ ਨੌਜਵਾਨ ਗੰਭੀਰ ਹਾਲਤ ਵਿਚ ਬੇਹੋਸ਼ ਪਿਆ ਸੀ | ਸਹਾਰਾ ਟੀਮ ਨੇ ਨੌਜਵਾਨ ਨੂੰ ਸਹਾਰਾ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ਅਤੇ ਉਸ ਦਾ ਇਲਾਜ ਕਰਵਾਇਆ | ਨੌਜਵਾਨ ਨੇ ਹੋਸ਼ ਆਉਣ ਤੇ ਸਹਾਰਾ ਦੇ ਵਰਕਰ ਰਾਜਿੰਦਰ ਨੂੰ ਦੱਸਿਆ ਕਿ ਉਸ ਨੇ ਵੱਡੀ ਮਾਤਰਾ ਵਿਚ ਨਸ਼ਾ ਛੁਡਾਊ ਗੋਲੀਆਂ ਖਾ ਲਈਆਂ ਸਨ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ | ਡਾਕਟਰ ਨੇ ਜਾਣਕਾਰੀ ਦਿੱਤੀ ਕਿ ਨੌਜਵਾਨ ਦਾ ਇਲਾਜ ਸਮੇਂ ਸਿਰ ਸ਼ੁਰੂ ਹੋਣ ਕਾਰਨ ਅਤੇ ਸਹਾਰਾ ਟੀਮ ਵਲੋਂ ਕੀਤੇ ਗਏ ਯਤਨਾਂ ਸਦਕਾ ਨੌਜਵਾਨ ਦੀ ਜਾਨ ਬਚ ਗਈ |

Ad Position 22
No active advertisement
ਪਿਛਲੀ ਖ਼ਬਰ ਨਰਮੇ ਦੀ ਕਾਸ਼ਤ ਉਤਸ਼ਾਹਿਤ ਕਰਨ ਲਈ ਬੀ. ਟੀ. ਕਾਟਨ ਸਪਲਾਇਰਾਂ ਨਾਲ ਕੀਤੀ ਬੈਠਕ ਅਗਲੀ ਖ਼ਬਰ ਵਪਾਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਇੰਡਸਟਰੀ ਏਰੀਏ ਵਿਚ ਬਣੇਗੀ ਪੁਲਿਸ ਚੌਕੀ, ਵਪਾਰੀ ਵਰਗ ਨਾਲ ਕੀਤੀ ਵਿਸ਼ੇਸ਼ ਬੈਠਕ
Ad Position 24