02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਨਰਮੇ ਦੀ ਕਾਸ਼ਤ ਉਤਸ਼ਾਹਿਤ ਕਰਨ ਲਈ ਬੀ. ਟੀ. ਕਾਟਨ ਸਪਲਾਇਰਾਂ ਨਾਲ ਕੀਤੀ ਬੈਠਕ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਬਠਿੰਡਾ, 24 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਵਿਚ ਵਿਭਿੰਨਤਾ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਦੀ ਅਗਵਾਈ ਹੇਠ ਖੇਤੀ ਭਵਨ ਬਠਿੰਡਾ ਵਿਖੇ ਸਮੂਹ ਬੀ. ਟੀ. ਕਾਟਨ ਸਪਲਾਇਰ ਫ਼ਰਮਾਂ ਨਾਲ ਮਹੱਤਵਪੂਰਨ ਬੈਠਕ ਕੀਤੀ ਗਈ | ਇਸ ਮੀਟਿੰਗ ਦਾ ਮੁੱਖ ਮਕਸਦ ਕਿਸਾਨਾਂ ਲਈ ਮਿਆਰੀ ਬੀਜਾਂ ਦੀ ਉਪਲੱਬਧਤਾ ਯਕੀਨੀ ਬਣਾਉਣਾ ਸੀ | ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਬੀਜਾਂ ਦੀ ਸਪਲਾਈ ਕਿਸਾਨਾਂ ਦੀ ਮੰਗ ਅਨੁਸਾਰ ਨਿਰਵਿਘਨ ਅਤੇ ਸਮੇਂ-ਸਿਰ ਕੀਤੀ ਜਾਵੇ, ਤਾਂ ਜੋ ਨਰਮੇ ਹੇਠ ਆਉਣ ਵਾਲੇ ਰਕਬੇ ਲਈ ਕਿਸੇ ਵੀ ਤਰ੍ਹਾਂ ਦੀ ਘਾਟ ਨਾ ਰਹੇ | ਮੀਟਿੰਗ ਦੌਰਾਨ ਰਾਸੀ ਸੀਡਜ਼, ਅਜੀਤ ਸੀਡਜ਼, ਟਾਟਾ ਰੈਲਿਸ, ਮਹਿਕੋ, ਨੂਜ਼ੀਵਿਡੋ, ਸੁਪਰ ਸੀਡ, ਪ੍ਰਭਾਤ ਸੀਡਜ਼ ਅਤੇ ਅੰਕੁਰ ਸੀਡਜ਼ ਆਦਿ ਫਰਮਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ | ਖੇਤੀਬਾੜੀ ਵਿਕਾਸ ਅਫ਼ਸਰ (ਬੀਜ) ਡਾ: ਸੁਖਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਕਿਸਾਨਾਂ ਨੂੰ ਸਿਰਫ਼ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਪ੍ਰਮਾਣਿਤ ਹਾਈਬਿ੍ਡ ਬੀਜ ਹੀ ਉਪਲੱਬਧ ਕਰਵਾਏ ਜਾਣ | ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸਾਰੇ ਬੀਜ ਨਿਰਧਾਰਿਤ ਮਿਆਰਾਂ ਅਤੇ ਐਕਟ ਦੇ ਨਿਯਮਾਂ ਅਨੁਸਾਰ ਹੋਣ | ਮੁੱਖ ਖੇਤੀਬਾੜੀ ਅਫ਼ਸਰ ਵਲੋਂ ਚੇਤਾਵਨੀ ਦਿੰਦਿਆਂ ਕਿਹਾ ਗਿਆ ਕਿ ਜੇਕਰ ਕੋਈ ਵੀ ਕੰਪਨੀ ਜਾਂ ਸੀਡ ਡੀਲਰ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ, ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਅਤੇ ਮਿਆਰੀ ਬੀਜਾਂ ਦੀ ਸਪਲਾਈ ਨੂੰ ਮੁੱਖ ਤਰਜੀਹ ਦਿੱਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਮਹਿਲਾ 'ਤੇ ਸੋਨੇ ਦੀ ਚੈਨੀ ਚੋਰੀ ਕਰਨ ਦੇ ਸ਼ੱਕ ਅਧੀਨ ਮਾਮਲਾ ਦਰਜ ਅਗਲੀ ਖ਼ਬਰ ਨਸ਼ਾ ਛੁਡਾਊ ਗੋਲੀਆਂ ਖਾਣ ਤੋਂ ਬਾਅਦ ਨੌਜਵਾਨ ਬੇਹੋਸ਼
Ad Position 24