01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਕੁੱਟ-ਕੁੱਟ ਕੇ ਨੌਜਵਾਨ ਨੂੰ ਮਾਰਨ ਵਾਲੇ ਦੋਵੇਂ ਕਥਿਤ ਦੋਸ਼ੀ ਪੁਲਿਸ ਨੇ ਕੁਝ ਘੰਟਿਆਂ 'ਚ ਹੀ ਦਬੋਚੇ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਤਲਵੰਡੀ ਸਾਬੋ, 24 ਅਪ੍ਰੈਲ (ਰਣਜੀਤ ਸਿੰਘ ਰਾਜੂ)-ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿਖੇ ਬੀਤੇ ਕੱਲ੍ਹ ਦੇਰ ਸ਼ਾਮ ਇਕ ਨੌਜਵਾਨ ਨੂੰ ਲੋਹੇ ਦੇ ਰਾਡਾਂ ਨਾਲ ਕੁੱਟ ਕੁੱਟ ਕੇ ਮਾਰ ਦੇਣ ਦੇ ਮਾਮਲੇ ਚ ਨਾਮਜ਼ਦ ਦੋਵੇਂ ਕਥਿਤ ਦੋਸ਼ੀਆਂ ਨੂੰ ਤਲਵੰਡੀ ਸਾਬੋ ਪੁਲਿਸ ਨੇ ਕੁਝ ਹੀ ਘੰਟਿਆ 'ਚ ਧਰ ਦਬੋਚਿਆ ਅਤੇ ਉਕਤਾਨ ਤੋਂ ਨੌਜਵਾਨ ਨੂੰ ਮਾਰਨ ਲਈ ਵਰਤੇ ਹਥਿਆਰ ਵੀ ਬਰਾਮਦ ਕਰ ਲੈਣ ਦਾ ਦਾਅਵਾ ਕੀਤਾ ਹੈ | ਦੱਸਣਾ ਬਣਦਾ ਹੈ ਕਿ ਪਿੰਡ ਭਾਗੀਵਾਂਦਰ ਦੇ ਦਲਿਤ ਨੌਜਵਾਨ ਹਰਜੀਤ ਸਿੰਘ (26) ਪੁੱਤਰ ਬਿੱਲੂ ਸਿੰਘ ਨੂੰ ਉਸਦੇ ਗੁਆਂਢੀ ਦੋ ਲੜਕਿਆਂ ਨੇ 22 ਅਪ੍ਰੈਲ ਨੂੰ ਦੇਰ ਸ਼ਾਮ ਉਦੋਂ ਲੋਹੇ ਦੇ ਰਾਡਾਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ ਜਦੋਂ ਉਹ ਮਜ਼ਦੂਰੀ ਕਰਕੇ ਘਰ ਵਾਪਿਸ ਪਰਤ ਰਿਹਾ ਸੀ | ਮਿ੍ਤਕ ਦੇ ਭਰਾ ਗੁਲਾਬ ਸਿੰਘ ਨੇ ਕਥਿਤ ਦੋਸ਼ ਲਾਏ ਹਨ ਕਿ ਹਮਲਾਵਰ ਨਸ਼ਾ ਕਰਨ ਦੇ ਆਦੀ ਹਨ ਤੇ ਉਨਾਂ ਨੇ ਉਸਦੇ ਭਰਾ ਤੋਂ ਪੈਸੇ ਮੰਗੇ ਪਰ ਉਸ ਵਲੋਂ ਇਨਕਾਰ ਕਰਨ ਤੇ ਉਨ੍ਹਾਂ ਨੇ ਉਸਦੇ ਭਰਾ ਤੇ ਲੋਹੇ ਦੇ ਰਾਡਾਂ ਨਾਲ ਹਮਲਾ ਕਰਕੇ ਗੰਭੀਰ ਜਖਮੀ ਕਰ ਦਿੱਤਾ | ਉਸ ਵਲੋਂ ਬਚਾਉਣ ਦੀਆਂ ਕੋਸ਼ਿਸਾਂ ਦੇ ਚਲਦਿਆਂ ਹਮਲਾਵਰ ਭੱਜ ਨਿਕਲੇ ਤੇ ਹਸਪਤਾਲ ਲੈ ਜਾਏ ਜਾਣ ਤੇ ਉਸਦਾ ਭਰਾ ਜੋ ਗੰਭੀਰ ਜਖਮੀ ਹੋ ਗਿਆ ਸੀ ਨੂੰ ਡਾਕਟਰਾਂ ਨੇ ਮਿ੍ਤਕ ਐਲਾਨ ਦਿੱਤਾ | ਇੱਥੇ ਜ਼ਿਕਰਯੋਗ ਹੈ ਕਿ ਤਲਵੰਡੀ ਸਾਬੋ ਪੁਲਿਸ ਨੇ ਗੁਲਾਬ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਹਰਪ੍ਰੀਤ ਸਿੰਘ ਉਰਫ਼ ਨਿੱਕਾ ਅਤੇ ਗੁਰਪ੍ਰੀਤ ਸਿੰਘ ਪੁੱਤਰਾਨ ਕਾਕਾ ਸਿੰਘ ਵਾਸੀਅਨ ਭਾਗੀਵਾਂਦਰ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਆਰੰਭ ਦਿੱਤੀ ਸੀ | ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡੀ.ਐੱਸ.ਪੀ. ਤਲਵੰਡੀ ਸਾਬੋ ਜਸਜੋਤ ਸਿੰਘ ਵੱਲੋਂ ਪੁਲਿਸ ਦੀਆਂ ਵੱਖ ਵੱਖ ਟੀਮਾਂ ਬਣਾ ਦਿੱਤੀਆਂ ਗਈਆਂ ਸਨ ਜਿੰਨ੍ਹਾਂ ਨੇ ਸਰਗਰਮੀ ਨਾਲ ਹਮਲਾਵਰਾਂ ਦੀ ਭਾਲ ਤੇਜ਼ ਕਰ ਦਿੱਤੀ ਸੀ | ਮਿਲੀ ਜਾਣਕਾਰੀ ਅਨੁਸਾਰ ਥਾਣਾ ਤਲਵੰਡੀ ਸਾਬੋ ਮੁਖੀ ਅਮਰੀਕ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਘਟਨਾ ਦੇ ਕੁਝ ਘੰਟਿਆਂ ਬਾਅਦ ਹੀ ਦੋਵੇਂ ਕਥਿਤ ਦੋਸ਼ੀਆਂ ਹਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਕਾਬੂ ਕਰਨ ਚ ਸਫਲਤਾ ਹਾਸਿਲ ਕਰ ਲਈ | ਥਾਣਾ ਮੁਖੀ ਅਮਰੀਕ ਸਿੰਘ ਮੁਤਾਬਿਕ ਉਕਤ ਦੋਵਾਂ ਕਥਿਤ ਦੋਸ਼ੀਆਂ ਤੋਂ ਹਮਲੇ ਲਈ ਵਰਤੇ ਗਏ ਹਥਿਆਰ ਵੀ ਬਰਾਮਦ ਕਰ ਲਏ ਗਏ ਹਨ ਤੇ ਹੁਣ ਉਨਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਨ ਤੋਂ ਬਾਅਦ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸੰਧਵਾਂ ਵਲੋਂ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਸੰਬੰਧੀ ਮੀਟਿੰਗ ਅਗਲੀ ਖ਼ਬਰ ਬਠਿੰਡਾ ਦੇ ਮੌਜੂਦਾ ਬੱਸ ਅੱਡੇ ਦੀ ਤਬਦੀਲੀ ਰੋਕਣ ਲਈ ਸਾਲ ਤੋਂ ਚੱਲ ਰਹੇ ਸੰਘਰਸ਼ ਦੀ ਹੋਈ ਜਿੱਤ
Ad Position 24