02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸੰਧਵਾਂ ਵਲੋਂ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਸੰਬੰਧੀ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਕੋਟਕਪੂਰਾ, 24 ਅਪ੍ਰੈਲ (ਮੋਹਰ ਸਿੰਘ ਗਿੱਲ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵਲੋਂ ਪਾਰਟੀ ਦਫ਼ਤਰ ਨੇੜੇ ਬੀ.ਡੀ.ਪੀ.ਓ. ਦਫ਼ਤਰ ਕੋਟਕਪੂਰਾ ਵਿਖੇ ਮਾਵਾਂ-ਧੀਆਂ ਦੇ ਸਨਮਾਨ ਸਬੰਧੀ ਸਖੀਆਂ ਤੇ ਆਂਗਣਵਾੜੀ ਵਰਕਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ | ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੇ ਸਨਮਾਨ ਤੇ ਉਨ੍ਹਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਤੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਇਕ ਅਹਿਮ ਯੋਜਨਾ ਹੈ | ਉਨ੍ਹਾਂ ਨੇ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਬਾਰੇ ਘਰ-ਘਰ ਜਾ ਕੇ ਜਾਗਰੂਕਤਾ ਫੈਲਾਉਣ ਤਾਂ ਜੋ ਹਰ ਯੋਗ ਲਾਭਪਾਤਰੀ ਤੱਕ ਇਸ ਦਾ ਫ਼ਾਇਦਾ ਪਹੁੰਚ ਸਕੇ | ਮੀਟਿੰਗ ਦੌਰਾਨ ਸਖੀਆਂ ਤੇ ਆਂਗਣਵਾੜੀ ਵਰਕਰਾਂ ਵਲੋਂ ਆਪਣੇ ਤਜਰਬੇ ਵੀ ਸਾਂਝੇ ਕੀਤੇ ਗਏ ਅਤੇ ਯੋਜਨਾ ਦੀ ਬਿਹਤਰ ਤਰੀਕੇ ਨਾਲ ਲਾਗੂ ਕਰਨ ਲਈ ਸੁਝਾਅ ਦਿੱਤੇ ਗਏ |
Ad Position 22
No active advertisement
ਪਿਛਲੀ ਖ਼ਬਰ ਸਿਗਵਾ ਪਲਾੲਾੀਵੁੱਡ ਹਾਰਡਵੇਅਰ ਸ਼ੋਅਰੂਮ ਦਾ ਭਾਈ ਸਿੱਧੂ ਵਲੋਂ ਉਦਘਾਟਨ ਅਗਲੀ ਖ਼ਬਰ ਕੁੱਟ-ਕੁੱਟ ਕੇ ਨੌਜਵਾਨ ਨੂੰ ਮਾਰਨ ਵਾਲੇ ਦੋਵੇਂ ਕਥਿਤ ਦੋਸ਼ੀ ਪੁਲਿਸ ਨੇ ਕੁਝ ਘੰਟਿਆਂ 'ਚ ਹੀ ਦਬੋਚੇ
Ad Position 24