04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 02-05-2026
ਜੈਤੋ, 1 ਮਈ (ਗੁਰਚਰਨ ਸਿੰਘ ਗਾਬੜੀਆ)-ਵਿੱਦਿਅਕ, ਸਮਾਜਿਕ ਅਤੇ ਧਾਰਮਿਕ ਖੇਤਰ ਵਿਚ ਸੇਵਾ ਨਿਭਾਅ ਰਹੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਜੈਤੋ ਵਲੋਂ ਸਥਾਨਕ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦਫ਼ਤਰ ਵਿਖੇ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ | ਪ੍ਰਕਾਸ਼ ਸਿੰਘ ਜੈਤੋ ਨੇ ਦੱਸਿਆ ਕਿ ਇਸ ਸਮਾਰੋਹ ਵਿਚ ਵੱਖੋਂ-ਵੱਖ ਸਕੂਲਾਂ ਦੇ ਪ੍ਰਬੰਧਕ ਜਿਨ੍ਹਾਂ ਵਿਚ ਗੁਰਵਿੰਦਰ ਸਿੰਘ ਬਰਾੜ, ਸੰਦੀਪ ਸ਼ਰਮਾ, ਪਰਮਜੀਤ ਕੌਰ, ਜਗਮੀਤ ਸਿੰਘ, ਚੰਚਲ ਲਤਾ, ਗੁਰਮੀਤ ਸਿੰਘ, ਕੁਲਵਿੰਦਰ ਸਿੰਘ ਤੋਂ ਇਲਾਵਾ ਵੱਖੋਂ-ਵੱਖਰੇ ਸਕੂਲਾਂ ਤੋਂ 50 ਦੇ ਕਰੀਬ ਉਹ ਅਧਿਆਪਕ ਸ਼ਾਮਿਲ ਹੋਏ, ਜਿਹੜੇ ਸਮੇਂ ਸਮੇਂ 'ਤੇ ਸਟੱਡੀ ਸਰਕਲ ਦੇ ਸੇਵਾ ਕਾਰਜ਼ਾਂ ਵਿਚ ਸਹਿਯੋਗ ਕਰਦੇ ਆ ਰਹੇ ਹਨ | ਸਮਾਗਮ ਦੀ ਸ਼ੁਰੂਆਤ ਨਰਿੰਦਰਪਾਲ ਸਿੰਘ ਵਲੋਂ ਗਾਇਨ ਕੀਤੇ ਸ਼ਬਦ ਨਾਲ ਹੋਈ | ਖੇਤਰ ਪ੍ਰਧਾਨ ਤੇਜ ਸਿੰਘ ਜੈਤੋ ਨੇ ਆਏ ਹੋਏ ਅਧਿਆਪਕਾਂ ਨੂੰ ਜੀ ਆਇਆਂ ਨੂੰ ਕਿਹਾ | ਉਪਰੰਤ ਵੀਰ ਕਰਮਜੀਤ ਸਿੰਘ (ਕੋਆਰਡੀਨੇਟਰ ਅਧਿਆਪਕ ਵਿੰਗ) ਨੇ ਅਧਿਆਪਕਾਂ ਦੇ ਫ਼ਰਜ਼ ਵਿਸ਼ੇ 'ਤੇ ਵਿਚਾਰਾਂ ਦੀ ਸਾਂਝ ਪਾਈ | ਇਸ ਤੋਂ ਉਪਰੰਤ ਉਚੇਚੇ ਤੌਰ 'ਤੇ ਪਹੁੰਚੇ ਮਾਸਟਰ ਨਰਿੰਦਰਪਾਲ ਸਿੰਘ ਸ੍ਰੀ ਮੁਕਤਸਰ ਸਾਹਿਬ ਨੇ ਗੁਰਬਾਣੀ ਵਿਚੋਂ ਉਦਾਹਰਣਾਂ ਦੇ ਕੇ ਦੱਸਿਆ ਕਿ ਅੱਜ ਦਾ ਅਧਿਆਪਕ ਕਿਸ ਤਰ੍ਹਾਂ ਵਿਦਿਆਰਥੀਆਂ ਦਾ ਮਾਰਗ ਰੋਸ਼ਨ ਕਰਕੇ ਸਮਾਜ ਨੂੰ ਸੁਧਾਰਨ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਦਾ ਹੈ | ਅਖੀਰ ਵਿਚ ਜ਼ੋਨਲ ਪ੍ਰਧਾਨ ਰਣਜੀਤ ਸਿੰਘ ਖੱਚੜਾਂ ਨੇ ਸਮਾਗਮ ਵਿਚ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਉਸਾਰੂ ਸਹਿਤ ਦੀ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ | ਇਸ ਦੌਰਾਨ ਆਏ ਹੋਏ ਮਹਿਮਾਨਾਂ ਨੂੰ ਚਾਹ ਪਾਰਟੀ ਅਤੇ ਸਨਮਾਨ ਚਿੰਨ੍ਹਾਂ ਨਾਲ ਨਿਵਾਜਿਆ ਗਿਆ | ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਮਾਸਟਰ ਗੁਰਚਰਨ ਸਿੰਘ, ਖ਼ੇਤਰ ਸਕੱਤਰ ਕੁਲਵਿੰਦਰ ਸਿੰਘ, ਅਮਨਪ੍ਰੀਤ ਸਿੰਘ ਬਿਜਲੀ ਬੋਰਡ, ਡਾ. ਪ੍ਰਭਜੋਤ ਸਿੰਘ, ਬਾਬਾ ਵੀਰ ਸਿੰਘ ਇੰਚਾਰਜ ਮੋਦੀਖਾਨਾ, ਕਰਮਦੀਪ ਸਿੰਘ ਸੂਰਘੂਰੀ, ਲਖਵਿੰਦਰ ਸ਼ਰਮਾ ਅਤੇ ਦਵਿੰਦਰਪਾਲ ਸਿੰਘ ਆਦਿ ਸੇਵਾਦਾਰਾਂ ਦਾ ਵਿਸੇਸ਼ ਸਹਿਯੋਗ ਰਿਹਾ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਫੜਨ ਦੇ ਮਾਮਲੇ 'ਚ ਫ਼ਰੀਦਕੋਟ ਪੁਲਿਸ 'ਤੇ ਉੱਠੇ ਸਵਾਲ ਅਗਲੀ ਖ਼ਬਰ ਅਨਮੋਲ ਗੱਲਾਂ
Ad Position 24