04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

-ਮਾਮਲਾ ਮਲੋਟ 'ਚ ਗੁਟਕਾ ਸਾਹਿਬ ਦੀ ਬੇਅਦਬੀ ਦਾ- ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਇਕੱਤਰਤਾ, ਪੁਲਿਸ ਵਲੋਂ ਮਾਮਲਾ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 02-05-2026
ਮਲੋਟ, 1 ਮਈ (ਪਾਟਿਲ, ਅਜਮੇਰ ਸਿੰਘ ਬਰਾੜ)-ਬੀਤੇ ਦਿਨ ਮਲੋਟ ਸ਼ਹਿਰ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਨੇ ਸ਼ਹਿਰ ਵਿਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਇਸ ਘਟਨਾ ਤੋਂ ਬਾਅਦ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਇਕੱਤਰਤਾ ਕੀਤੀ ਗਈ, ਜਿਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਮਾਮਲੇ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਹੈ | ਇਸ ਮੌਕੇ ਡੀ.ਐੱਸ.ਪੀ. ਹਰਜੀਤ ਸਿੰਘ ਮਾਨ ਨੇ ਦੱਸਿਆ ਕਿ ਇਹ ਘਟਨਾ ਸ਼ਹਿਰ ਦੇ ਇਕ ਸਲੱਮ ਇਲਾਕੇ ਨਾਲ ਸੰਬੰਧਿਤ ਹੈ, ਜਿੱਥੇ ਜ਼ਿਆਦਾਤਰ ਗ਼ਰੀਬ ਵਰਗ ਦੇ ਲੋਕ ਕਬਾੜ ਇਕੱਠਾ ਕਰਨ ਦਾ ਕੰਮ ਕਰਦੇ ਹਨ | ਉਨ੍ਹਾਂ ਕਿਹਾ ਕਿ ਜੰਗੀਰ ਸਿੰਘ ਪੁੱਤਰ ਸੋਹਨ ਸਿੰਘ, ਜੋ ਉਸੇ ਇਲਾਕੇ ਦਾ ਵਸਨੀਕ ਹੈ, ਵਲੋਂ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਗਿਆ ਹੈ ਕਿ ਉਸ ਨੂੰ ਉੱਥੇ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਪਾਟੇ ਹੋਏ ਅੰਗ ਮਿਲੇ ਹਨ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਸੰਬੰਧ ਵਿਚ ਮੁਕੱਦਮਾ ਨੰਬਰ 108 ਅਧੀਨ ਧਾਰਾ 295 ਅਤੇ ਹੋਰ ਸੰਬੰਧਿਤ ਕਾਨੂੰਨੀ ਧਾਰਾਵਾਂ ਤਹਿਤ ਅਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008 (ਅਮੈਂਡਮੈਂਟ 2026) ਤਹਿਤ ਕੇਸ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਪੁਲਿਸ ਵਲੋਂ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰੇ ਵੀ ਖੰਗਾਲੇ ਜਾ ਰਹੇ ਹਨ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਜਥੇਬੰਦੀਆਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ 10 ਤੋਂ 12 ਦਿਨਾਂ ਅੰਦਰ ਦੋਸ਼ੀਆਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰੇਗੀ | ਉਨ੍ਹਾਂ ਦੱਸਿਆ ਕਿ ਮਿਲੇ ਪਵਿੱਤਰ ਅੰਗਾਂ ਨੂੰ ਸਿੱਖ ਰਹਿਤ ਮਰਿਆਦਾ ਅਨੁਸਾਰ ਸੰਭਾਲਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਜਮ੍ਹਾਂ ਕਰਵਾਇਆ ਜਾਵੇਗਾ | ਮੀਟਿੰਗ ਦੌਰਾਨ ਹਾਜ਼ਰ ਜਥੇਬੰਦੀਆਂ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਲਦ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਕੀਤੀ | ਇਸ ਮੌਕੇ ਖ਼ਾਲਸਾ ਧਰਮ ਪ੍ਰਚਾਰ ਕਮੇਟੀ ਦੇ ਭਾਈ ਸਰਦੂਲ ਸਿੰਘ, ਭਾਈ ਚਰਨਜੀਤ ਸਿੰਘ ਖ਼ਾਲਸਾ ਅਤੇ ਸਮੂਹ ਜੱਥਾ, ਸਿੱਖ ਸਟੂਡੈਂਟ ਫੈਡਰੇਸ਼ਨ ਦੇ ਭਾਈ ਸਿਮਰਨਜੋਤ ਸਿੰਘ ਮੱਕੜ, ਜਸਦੇਵ ਸਿੰਘ ਸੰਧੂ, ਡਾ. ਸੁਖਦੇਵ ਸਿੰਘ ਗਿੱਲ, ਪੰਜਾਬ ਸਿੰਘ, ਪਰਮਿੰਦਰ ਸਿੰਘ, ਹਰਦੀਪ ਸਿੰਘ, ਨਾਨਕ ਸਿੰਘ ਗੁਰਦੁਆਰਾ ਸਿੰਘ ਸਭਾ ਦੇ ਪ੍ਰਬੰਧਕ ਕਮੇਟੀ, ਬਾਬਾ ਕਿ੍ਸ਼ਨ ਸਿੰਘ, ਬਾਬਾ ਅੰਮਿ੍ਤਪਾਲ ਸਿੰਘ ਦੇ ਸੇਵਾਦਾਰ ਅਰਸ਼ਦੀਪ ਸਿੰਘ, ਜਥਾ ਸੁਖਵਿੰਦਰ ਸਿੰਘ ਰਾਗੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ, ਸੁਖਦੇਵ ਸਿੰਘ, ਜਸਪ੍ਰੀਤ ਸਿੰਘ, ਬੋਹੜ ਸਿੰਘ, ਗੁਰਮੀਤ ਸਿੰਘ ਬਿਰਦੀ, ਪਰਮਿੰਦਰ ਸਿੰਘ, ਬਲਕਾਰ ਸਿੰਘ, ਮਨਪ੍ਰੀਤ ਸਿੰਘ ਗੁਰਪ੍ਰੀਤ ਸਿੰਘ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ | ਇਸ ਮੌਕੇ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਭਾਈ ਸੁਖਦੇਵ ਸਿੰਘ ਨੇ ਵੀ ਸ਼ਿਰਕਤ ਕੀਤੀ | ਇਸ ਮੌਕੇ ਐੱਸ.ਪੀ. (ਡੀ) ਮਨਮੀਤ ਸਿੰਘ ਢਿੱਲੋਂ, ਡੀ.ਐੱਸ.ਪੀ. ਹਰਜੀਤ ਸਿੰਘ ਮਾਨ, ਐੱਸ.ਐੱਚ.ਓ. ਹਰਪ੍ਰੀਤ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 40 ਮੁਕਤਿਆਂ ਦਾ ਸ਼ਹੀਦੀ ਦਿਹਾੜਾ 4 ਮਈ ਨੂੰ ਮਨਾਇਆ ਜਾਵੇਗਾ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ-ਇਕੋ ਸਮੇਂ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨਾਂ ਵਿਚ ਸਰਚ ਆਪ੍ਰੇਸ਼ਨ (ਕਾਸੋ) ਚ...
Ad Position 24