04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

40 ਮੁਕਤਿਆਂ ਦਾ ਸ਼ਹੀਦੀ ਦਿਹਾੜਾ 4 ਮਈ ਨੂੰ ਮਨਾਇਆ ਜਾਵੇਗਾ

Ad Position 21
repet_subhas-goyals [Copy P29]
ਨਿਰਮਲਜੀਤ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ | <br/> 02-05-2026
ਸ੍ਰੀ ਮੁਕਤਸਰ ਸਾਹਿਬ, 1 ਮਈ (ਰਣਜੀਤ ਸਿੰਘ ਢਿੱਲੋਂ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਉਤਸ਼ਾਹਪੂਰਵਕ ਮਨਾਇਆ ਜਾ ਰਿਹਾ ਹੈ | ਸ਼ਹੀਦੀ ਦਿਹਾੜਾ 4 ਮਈ ਨੂੰ ਮਨਾਇਆ ਜਾਵੇਗਾ | 2 ਮਈ ਤੋਂ ਨਗਰ ਕੀਰਤਨ ਉਪਰੰਤ ਸਮਾਗਮ ਸ਼ੁਰੂ ਹੋਣਗੇ | ਇਸ ਸੰਬੰਧੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਭਾਈ ਨਿਰਮਲਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 2 ਮਈ 2026 (19 ਵਿਸਾਖ) ਨੂੰ ਭਾਰੀ ਨਗਰ ਕੀਰਤਨ ਸਵੇਰੇ 8 ਵਜੇ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਵੇਗਾ | ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਤੋਂ ਰਵਾਨਾ ਹੋ ਕੇ ਜਲਾਲਾਬਾਦ ਰੋਡ, ਰੇਲਵੇ ਪੁਲ ਪਾਰ ਕਰਕੇ, ਮਸੀਤ ਚੌਂਕ, ਬੈਂਕ ਰੋਡ, ਘਾਹ ਮੰਡੀ, ਅਬੋਹਰ ਰੋਡ, ਸ਼ੇਰ ਸਿੰਘ ਚੌਂਕ, ਸ਼ਹੀਦ ਸਿੰਘਾਂ ਦੇ ਸਰੋਵਰ ਕੋਲ ਦੀ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਸ਼ਹੀਦ ਗੰਜ ਸਾਹਿਬ ਵਿਖੇ ਸਮਾਪਤ ਹੋਵੇਗਾ ਅਤੇ ਇਸ ਉਪਰੰਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਜਾਵੇਗੀ, ਜਿਨ੍ਹਾਂ ਦੇ ਭੋਗ 4 ਮਈ ਦਿਨ ਸੋਮਵਾਰ (21 ਵਿਸਾਖ) ਨੂੰ ਪਾਏ ਜਾਣਗੇ | ਇਸ ਉਪਰੰਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਣਗੇ | ਭਾਈ ਨਿਰਮਲਜੀਤ ਸਿੰਘ ਨੇ ਸਮੂਹ ਇਲਾਕਾ ਨਿਵਾਸੀ ਸਾਧ ਸੰਗਤ ਨੂੰ ਬੇਨਤੀ ਕੀਤੀ ਕਿ ਉਹ ਸ਼ਹੀਦੀ ਸਮਾਗਮ ਅਤੇ ਨਗਰ ਕੀਰਤਨ ਵਿਚ ਹਾਜ਼ਰੀਆਂ ਭਰਨ ਅਤੇ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਵਿਚ ਸ਼ਾਮਿਲ ਹੋਣ¢
Ad Position 22
No active advertisement
ਪਿਛਲੀ ਖ਼ਬਰ ਲੋਕਾਂ ਵਲੋਂ ਡਰੇਨਾਂ ਤੇ ਨਹਿਰਾਂ ਦੀਆਂ ਥਾਵਾਂ 'ਤੇ ਕੀਤੇ ਕਬਜ਼ਿਆਂ ਦੀ ਸਥਿਤੀ ਜਿਉਂ ਦੀ ਤਿਉਂ ਅਗਲੀ ਖ਼ਬਰ -ਮਾਮਲਾ ਮਲੋਟ 'ਚ ਗੁਟਕਾ ਸਾਹਿਬ ਦੀ ਬੇਅਦਬੀ ਦਾ- ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਇਕੱਤਰਤਾ, ਪੁਲਿਸ ਵਲੋਂ ਮਾਮਲਾ ਦਰ...
Ad Position 24