04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਡੀ.ਏ.ਵੀ. ਐਡਵਰਡ ਗੰਜ ਸਕੂਲ ਵਿਖੇ ਨਾਟਕੀ, ਕਹਾਣੀ ਸੁਣਾਉਣ ਦਾ ਮੁਕਾਬਲਾ ਕਰਵਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 02-05-2026
ਮਲੋਟ, 1 ਮਈ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਿਖੇ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਅੰਤਰ ਹਾਊਸ ਨਾਟਕੀ ਕਹਾਣੀ ਸੁਣਾਉਣ ਦਾ ਮੁਕਾਬਲਾ ਕਰਵਾਇਆ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਐਕਟੀਵਿਟੀ ਇੰਚਾਰਜ ਮਨਦੀਪ ਕੌਰ ਸੋਢੀ ਦੀ ਅਗਵਾਈ ਹੇਠ ਕਰਵਾਏ ਮੁਕਾਬਲੇ ਵਿਚ ਸਕੂਲ ਦੇ ਸੰਤ ਕਬੀਰ ਹਾਊਸ, ਦਯਾਨੰਦ ਹਾਊਸ, ਗੁਰੂ ਨਾਨਕ ਹਾਊਸ ਅਤੇ ਗੌਤਮ ਬੁੱਧ ਹਾਊਸ ਦੀਆਂ 20 ਟੀਮਾਂ ਨੇ ਹਿੱਸਾ ਲਿਆ | ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀਆਂ ਨੇ ਆਪਣੀਆਂ ਕਹਾਣੀਆਂ ਨੂੰ ਨਾਟਕੀ ਸ਼ੈਲੀ ਵਿਚ ਬਹੁਤ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਪੇਸ਼ ਕੀਤਾ | ਇਸ ਮੌਕੇ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਮਾਨਸਿਕ, ਸਰੀਰਕ, ਬੌਧਿਕ ਤੇ ਨੈਤਿਕ ਵਿਕਾਸ ਨੂੰ ਉਤਸਾਹਿਤ ਕਰਦੀਆਂ ਹਨ | ਇਸ ਮੌਕੇ 'ਤੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀ ਅਤੇ ਅਧਿਆਪਕ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਤੇਜਾ ਸਿੰਘ ਬਰਾੜ ਕਾਹਨ ਸਿੰਘ ਵਾਲਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਲੋਕਾਂ ਵਲੋਂ ਡਰੇਨਾਂ ਤੇ ਨਹਿਰਾਂ ਦੀਆਂ ਥਾਵਾਂ 'ਤੇ ਕੀਤੇ ਕਬਜ਼ਿਆਂ ਦੀ ਸਥਿਤੀ ਜਿਉਂ ਦੀ ਤਿਉਂ
Ad Position 24