ਜੈਤੋ, 1 ਮਈ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਗੰਗਸਰ ਜੈਤੋ ਵਿਖੇ ਮਜ਼ਦੂਰ ਦਿਵਸ ਸ਼ਰਧਾ ਅਤੇ ਸਨਮਾਨ ਨਾਲ ਮਨਾਇਆ ਗਿਆ | ਸਕੂਲ ਦੀ ਪਿ੍ੰਸੀਪਲ ਸਾਹਿਬਾਨ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਕੂਲ ਦੇ ਮਜ਼ਦੂਰਾਂ ਦੀ ਮਹੱਤਤਾ ਨੂੰ ਸਮਝਦੇ ਹੋਏ ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ | ਕਾਰਜਕ੍ਰਮ ਦੀ ਸ਼ੁਰੂਆਤ ਵਿਚ ਵਿਦਿਆਰਥੀਆਂ ਵਲੋਂ ਮਜ਼ਦੂਰਾਂ ਦੀ ਮਿਹਨਤ ਅਤੇ ਉਨ੍ਹਾਂ ਦੇ ਯੋਗਦਾਨ 'ਤੇ ਆਧਾਰਿਤ ਭਾਵਪੂਰਤ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ | ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਰਾਹੀਂ ਦੱਸਿਆ ਕਿ ਸਮਾਜ ਦੀ ਤਰੱਕੀ ਵਿਚ ਮਜ਼ਦੂਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਉਨ੍ਹਾਂ ਦੀ ਇੱਜ਼ਤ ਕਰਨੀ ਹਰ ਇਕ ਦੀ ਜ਼ਿੰਮੇਵਾਰੀ ਹੈ | ਇਸ ਮੌਕੇ ਸਕੂਲ ਦੇ ਸਹਾਇਕ ਸਟਾਫ਼ ਅਤੇ ਮਜ਼ਦੂਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਧੰਨਵਾਦ ਦੇ ਤੌਰ 'ਤੇ ਤੋਹਫ਼ੇ ਭੇਂਟ ਕੀਤੇ ਗਏ | ਸਕੂਲ ਦੀ ਪਿ੍ੰਸੀਪਲ ਰਾਜਵਿੰਦਰ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਜ਼ਦੂਰ ਵਰਗ ਸਮਾਜ ਦੀ ਰੀੜ ਦੀ ਹੱਡੀ ਹੈ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਹਰ ਕੰਮ ਸੰਭਵ ਹੁੰਦਾ ਹੈ | ਅਖੀਰ ਵਿਚ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੇ ਮਜ਼ਦੂਰਾਂ ਪ੍ਰਤੀ ਆਪਣੀ ਕਦਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਅਤੇ ਇਹ ਵਚਨ ਲਿਆ ਕਿ