ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇਰੋਡੇ ਦੀ ਪ੍ਰਧਾਨਗੀ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਜ਼ਿਲ੍ਹਾ ਸਕੱਤਰ ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ ਨੇ ਜੋ ਭਾਰਤ ਦੀ ਭਾਜਪਾ ਮੋਦੀ ਸਰਕਾਰ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੁਆਰਾ ਪੰਜਾਬ ਦੀ ਪੱਕੀ ਨੁਮਾਇੰਦਗੀ ਦਾ ਹੱਕ ਖੋਹਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਤਾਨਾਸ਼ਾਹ ਸਰਕਾਰ ਵਲੋਂ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ 15 ਮਈ ਨੂੰ ਚੰਡੀਗੜ੍ਹ ਇਕੱਠੇ ਹੋ ਕੇ ਗਵਰਨਰ ਹਾਊਸ ਵੱਲ ਮਾਰਚ ਕੀਤਾ ਜਾਵੇਗਾ, ਜਿਸ ਦੀ ਤਿਆਰੀ ਵਜੋਂ ਮੀਟਿੰਗ ਕੀਤੀ ਗਈ | ਇਸ ਮੌਕੇ ਗੁਰਮੀਤ ਸਿੰਘ ਸੰਗਰਾਣਾ, ਜਸਵੰਤ ਸਿੰਘ ਡੋਡਾਂਵਾਲੀ, ਪ੍ਰਗਟ ਸਿੰਘ ਝਬੇਲਵਾਲੀ, ਦਵਿੰਦਰ ਸਿੰਘ ਲੁਬਾਣਿਆਂਵਾਲੀ ਨੇ ਬੋਲਦਿਆਂ ਕਿਹਾ ਕਿ ਸਰਕਾਰੀ ਖੇਤੀਬਾੜੀ ਸਭਾਵਾਂ ਦੇ ਮੈਂਬਰ ਕਿਸਾਨਾਂ ਲਈ ਇਸ ਸਾਲ ਨਵੇਂ ਲਾਗੂ ਕੀਤੇ ਹੱਦ ਕਰਜ਼ੇ ਮੁਤਾਬਿਕ ਸਹਿਕਾਰੀ ਬੈਂਕ ਵਲੋਂ ਕਰਜ਼ਾ ਦੇਣ ਤੋਂ ਜਵਾਬ ਦੇਣ ਲਈ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਕਿਹਾ ਕਿ ਤੁਰੰਤ ਨਵੇਂ ਹੱਦ ਕਰਜੇ ਅਨੁਸਾਰ ਸਾਉਣੀ ਸੀਜ਼ਨ ਲਈ ਫ਼ਸਲੀ ਕਰਜ਼ਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ | ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ 15 ਮਈ ਤੱਕ ਵਧੀ ਹੋਈ ਮਹਿੰਗਾਈ ਅਨੁਸਾਰ ਨਵੇਂ ਹੱਦ ਕਰਜ਼ੇ ਵਾਲਾ ਪੱਤਰ ਦੁਬਾਰਾ ਲਾਗੂ ਨਾ ਕੀਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚਾ 15 ਮਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵੀ ਮਾਰਚ ਕਰੇਗਾ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਮਾਸਟਰ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਯੂਨੀਅਨ ਦੇ ਹਜ਼ਾਰਾਂ ਕਿਸਾਨ 15 ਮਈ ਨੂੰ ਚੰਡੀਗੜ੍ਹ ਗਵਰਨਰ ਹਾਊਸ ਵੱਲ ਹੋ ਰਹੇ ਮਾਰਚ ਵਿਚ ਵਧ-ਚੜ੍ਹ ਕੇ ਭਾਗ ਲੈਣਗੇ | ਇਸ ਮੌਕੇ ਚੰਡੀਗੜ੍ਹ ਪਹੁੰਚਣ ਲਈ ਜ਼ਿਲ੍ਹੇ ਤੇ ਬਲਾਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਇਸ ਮੌਕੇ ਜਗਮੀਤ ਸਿੰਘ ਜੰਡੋਕੇ, ਫ਼ੌਜੀ ਬਲਜੀਤ ਸਿੰਘ ਝਬੇਲਵਾਲੀ, ਭਿੰਦਰ ਸਿੰਘ ਥਾਂਦੇਵਾਲਾ, ਜਸਪਾਲ ਸਿੰਘ ਚੱਕ ਬਾਜਾ, ਬੱਲਾ ਸਿੰਘ ਡੋਡਾਂਵਾਲੀ, ਬਿਰਜ ਲਾਲ ਡੋਡਾਂਵਾਲੀ, ਜੁਗਰਾਜ ਸਿੰਘ ਲੁਬਾਂਣਿਆਂਵਾਲੀ, ਚਮਕੌਰ ਸਿੰਘ ਤਖ਼ਤਮਲਾਣਾ, ਸੁਖਦੇਵ ਸਿੰਘ ਝਬੇਲਵਾਲੀ, ਗਗਨਦੀਪ ਸਿੰਘ ਥਾਂਦੇਵਾਲਾ, ਬੋਹੜ ਸਿੰਘ ਮੋਤਲੇਵਾਲਾ, ਗੁਰਚਰਨ ਸਿੰਘ ਝਬੇਲਵਾਲੀ, ਗੋਬਿੰਦ ਸਿੰਘ, ਰਵੀ ਕੁਮਾਰ, ਸ਼ਿਵਰਾਜ ਸਿੰਘ, ਜਸਵੰਤ ਸਿੰਘ ਆਦਿ ਕਿਸਾਨ ਹਾਜ਼ਰ ਸਨ |