ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦਾ ਚੋਣ ਇਜਲਾਸ ਸਥਾਨਕ ਸਿਟੀ ਹੋਟਲ ਵਿਖੇ ਹੋਇਆ, ਜਿਸ ਵਿਚ ਐੱਨ.ਕੇ. ਕਲਸੀ ਪ੍ਰਧਾਨ ਪੈਨਸ਼ਨਰ ਮਹਾਂ ਸੰਘ ਚੰਡੀਗੜ੍ਹ ਅਤੇ ਦਲਜੀਤ ਸਿੰਘ ਭੁੱਲਰ ਸੂਬਾ ਪ੍ਰਧਾਨ ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੀ ਸ਼ੁਰੂਆਤ ਵਿਚ ਦਰਸ਼ਨ ਸਿੰਘ ਸੋਥਾ ਵਲੋਂ ਧਾਰਮਿਕ ਗੀਤ ਪੇਸ਼ ਕੀਤਾ ਗਿਆ | ਸੂਬਾ ਮੀਤ ਪ੍ਰਧਾਨ ਪ੍ਰੀਤਮ ਸਿੰਘ ਚੋਟੀਆਂ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ | ਇਸ ਮੌਕੇ ਮੀਟਿੰਗ ਨੂੰ ਦਲਜੀਤ ਸਿੰਘ ਭੁੱਲਰ, ਸ੍ਰੀ ਕਲਸੀ ਅਤੇ ਹੋਰ ਬੁਲਾਰਿਆਂ ਨੇ ਸੰਬੋਧਨ ਕੀਤਾ | ਮੀਟਿੰਗ ਵਿਚ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਤੋਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਸਰਬਸੰਮਤੀ ਨਾਲ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ਵਿਚ ਮੁਕੰਦ ਸਿੰਘ ਚੇਅਰਮੈਨ, ਸੁਰਜੀਤ ਸਿੰਘ ਬਠਿੰਡਾ ਪ੍ਰਧਾਨ, ਜੋਗਿੰਦਰ ਸਿੰਘ ਸਮਾਘ ਜਨਰਲ ਸਕੱਤਰ, ਬਲਬੀਰ ਸਿੰਘ ਨਿੱਕਾ ਖ਼ਜ਼ਾਨਚੀ ਚੁਣੇ ਗਏ | ਮੁਕੰਦ ਸਿੰਘ ਵਲੋਂ ਅਖ਼ੀਰ ਵਿਚ ਸਭ ਦਾ ਧੰਨਵਾਦ ਕੀਤਾ ਗਿਆ | ਮੰਚ ਸੰਚਾਲਨ ਦੀ ਜ਼ਿੰਮੇਵਾਰੀ ਭੰਵਰ ਲਾਲ ਸ਼ਰਮਾ ਵਲੋਂ ਨਿਭਾਈ ਗਈ | ਇਸ ਮੌਕੇ ਮਾਰਚ ਅਪ੍ਰੈਲ ਤੇ ਮਈ ਮਹੀਨੇ ਦੇ ਜਨਮ ਦਿਨ ਵਾਲੇ ਸਾਥੀਆਂ ਦਾ ਜਨਮ ਦਿਨ ਮਨਾਇਆ ਗਿਆ | ਉਨ੍ਹਾਂ ਨੂੰ ਹਾਰ ਪਹਿਨ ਕੇ ਜਨਮ ਦਿਨ ਦੀ ਵਧਾਈ ਦਿੰਦਿਆਂ ਤੰਦਰੁਸਤ ਲੰਮੀ ਉਮਰ ਦੀ ਕਾਮਨਾ ਕੀਤੀ ਗਈ |