13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਰੇਲਵੇ ਲੰਗਰ ਸੇਵਾ (ਰਜਿ.) ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਮਲੋਟ, 10 ਮਈ (ਪਾਟਿਲ)-ਰੇਲਵੇ ਲੰਗਰ ਸੇਵਾ (ਰਜਿ.) ਮਲੋਟ ਵਲੋਂ ਪ੍ਰਧਾਨ ਸੁਨੀਲ ਕੁਮਾਰ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਮਨੁੱਖਤਾ ਭਰਿਆ ਸੇਵਾ ਕਾਰਜ ਕਰਦਿਆਂ 21 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਹ ਸੇਵਾ ਮਲੋਟ ਰੇਲਵੇ ਸਟੇਸ਼ਨ 'ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਨੂੰ ਜਾਣ ਵਾਲੀ ਰੇਲ ਗੱਡੀ ਵਿਚ ਲੰਗਰ ਵਰਤਾਉਣ ਉਪਰੰਤ ਨਿਭਾਈ ਗਈ | ਇਸ ਮੌਕੇ ਸਮੂਹ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਰੇਲਵੇ ਲੰਗਰ ਸੇਵਾ ਸੰਮਤੀ ਦੇ ਸੇਵਾਦਾਰਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਪ੍ਰਧਾਨ ਸੁਨੀਲ ਕੁਮਾਰ ਤੇ ਸਮੂਹ ਸੇਵਾਦਾਰ ਪਿਛਲੇ ਕਈ ਸਾਲਾਂ ਤੋਂ ਸ੍ਰੀ ਗੰਗਾਨਗਰ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਮਲੋਟ ਰੇਲਵੇ ਸਟੇਸ਼ਨ 'ਤੇ ਲੰਗਰ, ਠੰਢੇ ਪਾਣੀ, ਫ਼ਲ ਅਤੇ ਚਾਹ ਦੀਆਂ ਸੇਵਾਵਾਂ ਨਿਰੰਤਰ ਨਿਭਾ ਰਹੇ ਹਨ | ਪ੍ਰਧਾਨ ਸੁਨੀਲ ਕੁਮਾਰ ਨੇ ਸੰਗਤਾਂ ਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਬਾਬਾ ਇਕਬਾਲ ਸਿੰਘ ਭੀਟੀਵਾਲਾ, ਵਰੰਟ ਅਫ਼ਸਰ ਹਰਪ੍ਰੀਤ ਸਿੰਘ ਹੈਪੀ, ਵਪਾਰੀ ਹਰੀਸ਼ ਕੁਮਾਰ ਸੁਖੀਜਾ, ਅਕਾਊਾਟੈਂਟ ਸੰਦੀਪ ਕੁਮਾਰ, ਮਾਸਟਰ ਜਸਪਾਲ ਸਿੰਘ, ਪ੍ਰਧਾਨ ਲਖਜੀਤ ਸਿੰਘ ਲੱਖਾ, ਨੰਬਰਦਾਰ ਪਵਨ ਕੁਮਾਰ, ਰਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਲੈਰੀਕਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦਾ ਚੋਣ ਇਜਲਾਸ ਹੋਇਆ
Ad Position 24