13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਮੋਗਾ, 10 ਮਈ (ਸੁਰਿੰਦਰਪਾਲ ਸਿੰਘ)-ਭਾਗੀਦਾਰੀ ਨਿਆਂ ਅਤੇ ਨਿਆਂ ਦੀ ਦਰਵਾਜ਼ੇ 'ਤੇ ਪਹੁੰਚ ਦੇ ਦਿ੍ਸ਼ਟੀਕੋਣ ਨੂੰ ਅੱਗੇ ਵਧਾਉਣ ਲਈ ਭਾਰਤ ਦੀ ਸੁਪਰੀਮ ਕੋਰਟ ਦੇਸ਼ ਭਰ ਵਿਚ ਵਿਚੋਲਗੀ ਵਾਲੇ ਨਿਰਣੇ ਅਤੇ ਵਿਵਾਦਾਂ ਦੇ ਸੁਮੇਲ ਲਈ ਸੁਪਰੀਮ ਕੋਰਟ ਦੀ ਕਾਰਵਾਈ ਸਮਾਧਾਨ ਸਮਾਰੋਹ ਦਾ ਆਯੋਜਨ ਕਰ ਰਹੀ ਹੈ, ਜੋ 21 ਅਪ੍ਰੈਲ 2026 ਤੋਂ ਸ਼ੁਰੂ ਹੋ ਕੇ 21, 22 ਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਦੇ ਆਯੋਜਨ ਨਾਲ ਸਮਾਪਤ ਹੋਵੇਗਾ | ਇਸ ਵਿਸ਼ੇਸ਼ ਲੋਕ ਅਦਾਲਤ ਦਾ ਉਦੇਸ਼ ਸੁਪਰੀਮ ਕੋਰਟ ਵਿਚ ਲੰਬਿਤ ਮਾਮਲਿਆਂ ਦਾ ਧਿਰਾਂ ਦੀ ਸਹਿਮਤੀ ਨਾਲ, ਆਪਸੀ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਮਿਸ ਨੀਲਮ ਅਰੋੜਾ ਨੇ ਦੱਸਿਆ ਕਿ ਦੋਵੇਂ ਧਿਰਾਂ ਆਪਣੇ ਵਿਵਾਦਾਂ ਦੇ ਨਿਪਟਾਰੇ ਲਈ ਸਰੀਰਕ ਤੌਰ 'ਤੇ ਜਾਂ ਆਨਲਾਈਨ ਪਲੇਟਫ਼ਾਰਮ ਰਾਹੀਂ ਵਰਚੂਅਲੀ ਦੋਵੇਂ ਤਰੀਕਿਆਂ ਨਾਲ ਪੇਸ਼ ਹੋ ਸਕਦੀਆਂ ਹਨ | ਇਸ ਵਿਸ਼ੇਸ਼ ਲੋਕ ਅਦਾਲਤ ਵਿਚ ਕੇਸ ਲਗਾਉਣ ਦੇ ਤਰੀਕੇ ਬਾਰੇ ਉਨ੍ਹਾਂ ਦੱਸਿਆ ਕਿ ਧਿਰਾਂ ਅਤੇ ਉਨ੍ਹਾਂ ਦੇ ਵਕੀਲ ਨਿਰਧਾਰਿਤ ਗੂਗਲ ਫਾਰਮ ਦੇ ਲਿੰਕ ਵਿਚ ਭਾਰਤ ਦੀ ਸੁਪਰੀਮ ਕੋਰਟ ਵਿਚ ਲੰਬਿਤ ਕੇਸ ਦੀ ਜਾਣਕਾਰੀ ਭਰ ਕੇ ਆਪਣੀ ਬੇਨਤੀ ਦਰਜ ਕਰਵਾ ਸਕਦੇ ਹਨ | ਇਹ ਗੂਗਲ ਫਾਰਮ ਮਾਣਯੋਗ ਸੁਪਰੀਮ ਕੋਰਟ ਦੀ ਵੈਬਸਾਈਟ 'ਤੇ ਵੀ ਉਪਲਬਧ ਹੈ | ਗੂਗਲ ਫਾਰਮ ਭਰਨ ਦੀ ਆਖ਼ਰੀ ਮਿਤੀ 31 ਮਈ 2026 ਹੈ | ਉਨ੍ਹਾਂ ਸਾਰੇ ਵਕੀਲਾਂ, ਮੁਕੱਦਮਾ ਕਰਨ ਵਾਲਿਆਂ ਅਤੇ ਹੋਰ ਸਟੇਕ ਹੋਲਡਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਹਿਲ ਵਿਚ ਸਰਗਰਮ ਭਾਗ ਲੈਣ ਅਤੇ ਵਿਵਾਦਾਂ ਦੇ ਪ੍ਰਭਾਵਸ਼ਾਲੀ ਨਿਪਟਾਰੇ ਵਿਚ ਯੋਗਦਾਨ ਪਾਉਣ |
ਮਿਸ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ |


Ad Position 22
No active advertisement
ਪਿਛਲੀ ਖ਼ਬਰ ਸ਼ਾਂਤੀਵਣ ਮਿ੍ਤਕ ਦੇਹ ਸੰਭਾਲ ਕੇਂਦਰ ਸਮਾਜ ਲਈ ਵੱਡੀ ਸੇਵਾ ਤੇ ਸਮੇਂ ਦੀ ਲੋੜ- ਸਪੀਕਰ ਸੰਧਵਾਂ ਅਗਲੀ ਖ਼ਬਰ ਮਾਤਾ ਗੁਰਦੀਪ ਕੌਰ ਗਾਬੜੀਆ ਨਮਿਤ ਸ਼ਰਧਾਂਜਲੀ ਸਮਾਗਮ
Ad Position 24