ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਗਾਤਾਰ ਪੰਜਾਬ ਨਾਲ ਕੀਤੇ ਜਾ ਰਹੇ ਧੱਕੇ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ ਸੂਬੇ ਭਰ ਵਿਚ ਪ੍ਰਦਰਸ਼ਨ ਕੀਤੇ ਗਏ | ਇਸੇ ਕੜੀ ਤਹਿਤ ਸਥਾਨਕ ਕੋਟਕਪੂਰਾ ਚੌਂਕ ਵਿਖੇ ਜ਼ਿਲ੍ਹਾ ਪ੍ਰਧਾਨ ਜਸ਼ਨਦੀਪ ਸਿੰਘ ਬਰਾੜ ਲੱਖੇਵਾਲੀ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹੇ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ | ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਪੂਰੇ ਭਾਰਤ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜੋ ਜ਼ੁਲਮ ਢਾਹਿਆ ਜਾ ਰਿਹਾ ਹੈ, ਉਸ ਦਾ ਮੂੰਹ ਤੋੜ ਜਵਾਬ ਲੋਕ ਜਲਦੀ ਦੇਣਗੇ | ਉਨ੍ਹਾਂ ਕਿਹਾ ਕਿ ਈ.ਡੀ. ਦੇ ਜ਼ਰੀਏ ਭਾਰਤ ਦੇ ਸਾਰੇ ਸੂਬਿਆਂ ਵਿਚ ਭਾਜਪਾ ਆਪਣਾ ਕਬਜ਼ਾ ਕਰਨਾ ਚਾਹੁੰਦੀ ਹੈ, ਪ੍ਰੰਤੂ ਇਹ ਪੰਜਾਬ ਵਿਚ ਅਜਿਹਾ ਨਹੀਂ ਹੋਵੇਗਾ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਦੀ ਕੇਂਦਰ ਸਰਕਾਰ ਨੇ ਵੋਟਾਂ ਕਟਾਉਣ ਦਾ ਰਾਜਨੀਤੀ ਸ਼ੁਰੂ ਕੀਤੀ ਹੋਈ ਹੈ, ਉਹ ਬਿਲਕੁਲ ਵੀ ਸਹਿਣ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀ ਤੇ ਵਿਧਾਇਕਾਂ ਨੂੰ ਭਾਜਪਾ ਵਲੋਂ ਡਰਾਇਆ ਧਮਕਾਇਆ ਜਾ ਰਿਹਾ ਹੈ, ਪ੍ਰੰਤੂ ਆਮ ਆਦਮੀ ਪਾਰਟੀ ਦਾ ਵਰਕਰ ਡਰਨ ਤੇ ਝੁਕਣ ਵਾਲਾ ਨਹੀਂ ਹੈ, ਇਹ ਭਾਜਪਾ ਨੂੰ ਮੂੰਹ ਤੋੜ ਜਵਾਬ ਦੇਣਗੇ | ਬੀਤੇ ਦਿਨੀਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈ.ਡੀ. ਵਲੋਂ ਭਾਜਪਾ ਦੇ ਇਸ਼ਾਰੇ 'ਤੇ ਚੁੱਕ ਕੇ ਦਿੱਲੀ ਲੈ ਗਈ, ਜਿਸ ਨੂੰ ਭਾਜਪਾ ਵਿਚ ਸ਼ਾਮਿਲ ਹੋਣ ਲਈ ਡਰਾਇਆ ਜਾ ਰਿਹਾ ਹੈ | ਇਸ ਤੋਂ ਇਲਾਵਾ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ, ਸੰਗਠਨ ਇੰਚਾਰਜ ਪਰਮਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਜਸ਼ਨ ਬਰਾੜ, ਕੋਆਪ੍ਰੇਟਿਵ ਬੈਂਕ ਪੰਜਾਬ ਦੇ ਚੇਅਰਮੈਨ ਜਗਦੇਵ ਸਿੰਘ ਬਾਂਮ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚਰਨਜੀਤ ਸਿੰਘ ਧਾਲੀਵਾਲ, ਮਹਿਲਾ ਵਿੰਗ ਦੀ ਪ੍ਰਧਾਨ ਪਰਮਿੰਦਰ ਕੌਰ, ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੌਂਸਲਰ ਹਰਦੀਪ ਸਿੰਘ, ਸੰਗਠਨ ਇੰਚਾਰਜ ਜਸਵੰਤ ਸੰਧੂ ਨੇ ਵੀ ਸੰਬੋਧਨ ਕੀਤਾ | ਇਸ ਦੌਰਾਨ ਪੁਤਲਾ ਫ਼ੂਕ ਪ੍ਰਦਰਸ਼ਨ ਕਰਦਿਆਂ ਭਾਜਪਾ ਦਾ ਪਿੱਟ ਸਿਆਪਾ ਕੀਤਾ ਗਿਆ | ਇਸ ਮੌਕੇ ਨਗਰ ਪੰਚਾਇਤ ਬਰੀਵਾਲਾ ਦੇ ਮੀਤ ਪ੍ਰਧਾਨ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਖ਼ਾਲਸਾ, ਮਾਰਕਿਟ ਕਮੇਟੀ ਚੇਅਰਮੈਨ ਰਾਜਿੰਦਰ ਸਿੰਘ ਬਰਾੜ, ਯੂਥ ਜ਼ਿਲ੍ਹਾ ਪ੍ਰਧਾਨ ਖੁਸ਼ਵੀਰ ਸਿੰਘ, ਹਲਕਾ ਇੰਚਾਰਜ ਕਿਰਨਪਾਲ ਸਿੰਘ, ਕਿਸਾਨ ਵਿੰਗ ਦੇ ਪ੍ਰਧਾਨ ਸਰਪੰਚ ਜਸਕਰਨ ਸਿੰਘ, ਬਲਾਕ ਪ੍ਰਧਾਨ ਅਮਨਦੀਪ ਖੋਖਰ, ਜਗਸੀਰ ਸਿੰਘ ਜੱਗਾ, ਗੁਰਵਿੰਦਰ ਸਿੰਘ, ਜਗਮੋਹਨ ਸਿੰਘ, ਅੰਗਰੇਜ਼ ਸਿਘ, ਰਮਨ ਸਿੰਘ, ਮਾਨਾ ਸਿੰਘ, ਗੁਰਪ੍ਰੀਤ ਸਿੰਘ, ਵਾਈਸ ਪ੍ਰਧਾਨ ਜੈ ਚੰਦ ਭੰਡਾਰੀ, ਬਲਾਕ ਪ੍ਰਧਾਨ ਸੁਮਨ ਕੁਮਾਰ ਤੋਤੀ, ਸਰਪੰਚ ਜੱਸਲ ਸਿੰਘ, ਸਰਪੰਚ ਗੁਰਚਰਨ ਸਿੰਘ ਬਾਜਾ, ਕੁਲਵੰਤ ਸਿੰਘ ਕਾਲਾ, ਸਰਪੰਚ ਗੁਰਦੀਪ ਸਿੰਘ, ਐੱਸ.ਸੀ. ਵਿੰਗ ਦੇ ਪ੍ਰਧਾਨ ਮਾਸਟਰ ਮੁਰਾਰੀ ਲਾਲ, ਗਗਨ ਔਲਖ, ਮਹਿਲਾ ਵਿੰਗ ਪ੍ਰਧਾਨ ਵੀਰਪਾਲ ਕੌਰ, ਮਨਪ੍ਰੀਤ ਕੌਰ, ਸੁਖਦੇਵ ਸਿੰਘ ਬੇਦੀ, ਕੋੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਸਿਮਰਜੀਤ ਸਿੰਘ ਲੱਖੇਵਾਲੀ, ਗੁਰਭਿੰਦਰ ਸਿੰਘ ਬਾਜਾ, ਟਰਾਂਸਪੋਰਟ ਵਿੰਗ ਦੇ ਪ੍ਰਧਾਨ ਇਕਬਾਲ ਸਿੰਘ ਬਰਾੜ, ਗੁਰਇਕਬਾਲ ਸੰਗੂਧੌਣ, ਉਪਕਾਰ ਸਿੰਘ ਪ੍ਰਧਾਨ ਨਿਸ਼ਚੈ ਫਾਊਡੇਸ਼ਨ, ਗੁਰਮੀਤ ਸਿੰਘ ਸੈਕਟਰੀ ਆਦਿ ਹਾਜ਼ਰ ਸਨ |