14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਮੁੱਖ ਮੰਤਰੀ ਦੀ ਆਮਦ ਮੌਕੇ ਅਧਿਆਪਕਾਂ ਦੀ ਫ਼ੜੋ-ਫ਼ੜਾਈ ਦਾ ਵਿਰੋਧ

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਮਲੋਟ, 10 ਮਈ (ਪਾਟਿਲ)-ਪੰਜਾਬ ਦੇ ਮੁੱਖ ਮੰਤਰੀ ਦੀ ਆਮਦ ਮੌਕੇ ਅਧਿਆਪਕਾਂ ਤੇ ਮੁਲਾਜ਼ਮ ਆਗੂਆਂ ਦੀ ਕੀਤੀ ਗਈ ਫ਼ੜੋ-ਫ਼ੜਾਈ ਦੇ ਵਿਰੋਧ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਅਧਿਆਪਕਾਂ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਥਾਣਾ ਸਿਟੀ ਮਲੋਟ ਦਾ ਘਿਰਾਓ ਕਰਦੇ ਹੋਏ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਮੁਲਾਜ਼ਮ ਆਗੂਆਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਸਵਾਲਾਂ ਤੇ ਮੁਲਾਜ਼ਮ ਮੰਗਾਂ ਤੋਂ ਭੱਜ ਰਹੀ ਹੈ ਅਤੇ ਪੁਲਿਸੀਆ ਤੰਤਰ ਦੀ ਵਰਤੋਂ ਕਰਕੇ ਜਮਹੂਰੀ ਹੱਕਾਂ ਨੂੰ ਕੁਚਲਿਆ ਜਾ ਰਿਹਾ ਹੈ | ਰੋਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਦੇ ਨਾਂਅ ਹੇਠ ਸਰਕਾਰ ਵਲੋਂ ਲੋਕਾਂ ਤੇ ਮੁਲਾਜ਼ਮਾਂ ਨੂੰ ਆਪਣੀ ਗੱਲ ਰੱਖਣ ਤੋਂ ਰੋਕਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਬੀਤੀ ਰਾਤ 3704 ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ਵਰ ਰਾਓ ਨੂੰ ਘਰ ਵਿਚੋਂ ਜ਼ਬਰੀ ਚੁੱਕ ਕੇ ਅਣਪਛਾਤੀ ਥਾਂ 'ਤੇ ਨਜ਼ਰਬੰਦ ਕੀਤਾ ਗਿਆ | ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਜਦੋਂ ਪਰਿਵਾਰ ਵਲੋਂ ਇਸ ਘਟਨਾ ਦੀ ਵੀਡੀਓ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਨੇ ਬਿਨਾਂ ਮਹਿਲਾ ਮੁਲਾਜ਼ਮ ਦੇ ਫ਼ੋਨ ਜ਼ਬਤ ਕਰ ਲਿਆ ਅਤੇ ਪਰਿਵਾਰ ਨਾਲ ਦੁਰਵਿਵਹਾਰ ਕੀਤਾ | ਆਗੂਆਂ ਨੇ ਮੰਗ ਕੀਤੀ ਕਿ 3704 ਅਤੇ 4161 ਭਰਤੀ ਦੀਆਂ ਲਿਸਟਾਂ ਵਿਚੋਂ ਬਾਹਰ ਕੀਤੇ ਗਏ ਅਧਿਆਪਕਾਂ ਨੂੰ ਜਾਰੀ ਨੋਟਿਸ ਤੁਰੰਤ ਵਾਪਸ ਲਏ ਜਾਣ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਡੰਡਾ ਤੰਤਰ ਰਾਹੀਂ ਮੁਲਾਜ਼ਮਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ | ਇਸ ਮੌਕੇ ਮਨੋਹਰ ਲਾਲ ਸ਼ਰਮਾ, ਬਲਦੇਵ ਸਿੰਘ ਸਾਹੀਵਾਲ, ਅਮਨਦੀਪ ਸਿੰਘ ਗਿੱਲ, ਵਿਕਰਮਜੀਤ ਸਿੰਘ ਸੰਧੂ, ਅਸ਼ਵਨਦੀਪ ਸਿੰਘ, ਲਵਪ੍ਰੀਤ ਸਿੰਘ ਫਤੂਹੀਖੇੜਾ, ਗੁਰਮੀਤ ਸਿੰਘ ਹੁੰਦਲ, ਆਕਾਸ਼ਦੀਪ, ਰਾਜਨ ਸੈਣੀ, ਮੰਗਤ ਕੁਮਾਰ ਅਤੇ ਅਮਿਤ ਕੁਮਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂਆਂ ਨੇ ਖ਼ੇਤਾਂ 'ਚ ਮਜ਼ਦੂਰਾਂ ਦੀਆਂ ਸੁਣੀਆਂ ਮੁਸ਼ਕਿਲਾਂ ਅਗਲੀ ਖ਼ਬਰ ਭਾਜਪਾ ਦੇ ਧੱਕੇ ਅੱਗੇ 'ਆਪ' ਦਾ ਵਰਕਰ ਨਹੀਂ ਝੁਕੇਗਾ-ਵਿਧਾਇਕ ਕਾਕਾ ਬਰਾੜ
Ad Position 24